ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਕਰਵਾਏ ਗਏ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ

0
4

ਮਾਨਸਾ, 09 ਅਗਸਤ (ਹੀਰਾ ਸਿੰਘ ਮਿੱਤਲ): ਮਾਨਸਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿਕਟਸ ਸੁਸਾਇਟੀ ਅਧੀਨ ਸਕੂਲਾਂ ਵਿੱਚ ਸਥਾਪਿਤ ਕੰਪਿਊਟਰ ਲੈਬਾਂ ਦੇ ਸਵੱਛ ਕੰਪਿਊਟਰ ਲੈਬ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਾਨਸਾ ਸ਼੍ਰੀ ਸੁਭਾਸ ਚੰਦਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਗਰੁੱਪ-ਏ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਤੇਵਾਸ ਨੇ ਪਹਿਲਾ ਸਥਾਨ ਅਤੇ ਸਰਕਾਰੀ ਹਾਈ ਸਕੂਲ, ਰਾਮਪੁਰ ਮੰਡੇਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗਰੁੱਪ-ਬੀ ਵਿੱਚ ਸਰਕਾਰੀ ਮਿਡਲ ਸਕੂਲ, ਫੁੱਲੂਵਾਲਾ ਡੋਡ ਨੇ ਪਹਿਲਾ ਸਥਾਨ ਮੱਲਿਆ ਅਤੇ ਸਰਕਾਰੀ ਮਿਡਲ ਸਕੂਲ, ਜਵਾਹਰਕੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਸਕੂਲਾਂ ਵਿੱਚ ਸਾਫ਼ ਸਫ਼ਾਈ ਰੱਖਣ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਅਜਿਹੇ ਮੁਕਾਬਲੇ ਕਰਵਾਏ ਜਾਣਗੇ।
ਇਨ੍ਹਾਂ ਮੁਕਾਬਲਿਆ ਨੂੰ ਸਫ਼ਲ ਬਣਾਉਣ ਲਈ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਜਗਰੂਪ ਸਿੰਘ ਭਾਰਤੀ, ਸਰਕਲ ਪ੍ਰਾਜੈਕਟ ਕੋਆਰਡੀਨੇਟਰ ਬਠਿੰਡਾ ਸ੍ਰੀ ਧਰਮਿੰਦਰ ਸਿੰਗਲਾ ਅਤੇ ਆਈ.ਸੀ.ਟੀ. ਬ੍ਰਾਂਚ ਨਾਲ ਸਬੰਧਤ ਸ੍ਰੀ ਰਾਜੇਸ਼ ਕੁਮਾਰ ਤੇ ਸ੍ਰੀ ਅਰੁਣ ਗੋਇਲ ਦਾ ਅਹਿਮ ਯੋਗਦਾਨ ਰਿਹਾ


EDITED BY : SARA YAHA | | Last Updated :7:35 Pm 9  august 2018

LEAVE A REPLY

Please enter your comment!
Please enter your name here