ਜ਼ਿਲ੍ਹੇ ਦੇ ਸਾਰੇ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ: ਜ਼ਿਲ੍ਹਾ ਮੈਜਿਸਟ੍ਰੇਟ

0
76

ਮਾਨਸਾ, 20 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਜਾਬਤਾ ਫੌਜਦਾਰੀ ਸੰਘਤਾ  1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਰਦ ਰੁੱਤ ਦਾ ਪ੍ਰਕੋਪ ਬਹੁਤ ਜ਼ਿਆਦਾ ਵਧਣ ਅਤੇ ਪੈ ਰਹੀ ਧੁੰਦ ਕਾਰਣ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ  ਜ਼ਿਲ੍ਹਾ ਮਾਨਸਾ ਅੰਦਰ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲ (ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ) ਮਾਨਤਾ ਪ੍ਰਾਪਤ/ਏਡਿਡ/ਪ੍ਰਾਈਵੇਟ ਸਕੂਲਾਂ/ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10:00 ਵਜੇ ਕਰਨ ਦਾ ਹੁਕਮ ਜਾਰੀ ਕੀਤਾ ਹੈ ਅਤੇ ਸਕੂਲ ਬੰਦ ਹੋਣ ਦਾ ਸਮਾਂ ਪਹਿਲਾਂ ਲਾਗੂ ਸ਼ਡਿਊਲ ਅਨੁਸਾਰ ਹੀ ਰਹੇਗਾ।
    ਇਹ ਹੁਕਮ 20 ਦਸੰਬਰ 2019 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here