

ਮਾਨਸਾ, 02 ਜੂਨ (ਸਾਰਾ ਯਹਾ,(ਬਲਜੀਤ ਸ਼ਰਮਾ) : 1 ਜੂਨ ਤੋਂ 5 ਜੂਨ ਤੱਕ ਲਗਾਤਾਰ ਮਨਾਏ ਜਾ ਰਹੇ ਵਾਤਾਵਰਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਵੱਖ—ਵੱਖ ਥਾਵਾਂ *ਤੇ ਸਾਫ਼—ਸਫਾਈ ਅਭਿਆਨ ਚਲਾਏ ਜਾ ਰਹੇ ਹਨ ਅਤੇ ਨਾਲ ਹੀ ਵਾਤਾਵਰਨ ਨੂੰ ਹਰਿਆ—ਭਰਿਆ ਰੱਖਣ ਲਈ ਪੌਦੇ ਲਗਾਏ ਜਾ ਰਹੇ ਹਨ।ਇਸੇ ਤਹਿਤ ਅੱਜ ਜਿ਼ਲ੍ਹਾ ਮਾਨਸਾ ਦੀ ਨਗਰ ਪੰਚਾਇਤ ਬੋਹਾ ਵਿਖੇ ਸਮਾਜਿਕ ਅਤੇ ਧਾਰਮਿਕ ਥਾਵਾਂ *ਤੇ ਸਫਾਈ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸ਼੍ਰੀ ਰਵੀ ਕੁਮਾਰ ਨੇ ਦੱਸਿਆ ਕਿ ਅੱਜ ਨਗਰ ਪੰਚਾਇਤ ਬੋਹਾ ਵਿਖੇ ਕਈ ਥਾਵਾਂ *ਤੇ ਸਫਾਈ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਮਨੁੱਖੀ ਹੋਂਦ ਨੂੰ ਬਚਾਈ ਰੱਖਣ ਲਈ ਵਾਤਾਵਰਨ ਦਾ ਸਾਫ਼—ਸੁਥਰਾ ਹੋਣਾ ਬਹੁਤ ਜ਼ਰੂਰੀ ਹੈ।ਇਸ ਲਈ ਹਰੇਕ ਵਿਅਕਤੀ ਨੂੰ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਜੋ ਹਰਿਆਵਲ ਨਾਲ ਵਾਤਾਵਰਨ ਨੂੰ ਸ਼ੁੱਧਤਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੁਦਰਤ ਦੇ ਤੋਹਫੇ ਪਾਣੀ ਦੀ ਵੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ।ਕਿਉਂਕਿ ਪਾਣੀ ਤੋਂ ਬਿਨ੍ਹਾਂ ਮਨੁੱਖੀ ਜੀਵਨ ਦੀ ਕੋਈ ਹੋਂਦ ਨਹੀਂ ਹੈ।
























