10 ਕਿੱਲੋਂ ਡੋਡੇ ਪੋਸਤ ਸਮੇਤ ਇਕ ਕਾਬੂ

0
1

ਸੰਗਤ ਮੰਡੀ, 2 ਜੁਲਾਈ (ਸਾਰਾ ਯਹਾ )-ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਫਰੀਦਕੋਟ ਕੋਟਲੀ ਵਿਖੇ ਇਕ ਵਿਅਕਤੀ ਨੂੰ 10 ਕਿੱਲੋਂ ਡੋਡੇ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ•ਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ ‘ਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਪੁਲਸ ਪਾਰਟੀ ਜਦ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਡੱਬਵਾਲੀ ਵਾਲੇ ਪਾਸਿਓ ਸ਼ੱਕੀ ਹਲਾਤਾਂ ‘ਚ ਪੈਦਲ ਤੁਰਿਆ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸੀ ਲਈ ਤਾਂ ਉਸ ਕੋਲੋ 10 ਕਿੱਲੋਂ ਡੋਡੇ ਪੋਸਤ ਬਰਾਮਦ ਹੋਇਆ। ਫੜ•ੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮੈਂਗਲ ਸਿੰਘ ਵਾਸੀ ਚੁੱਘੇ ਖੁਰਦ ਦੇ ਤੌਰ ‘ਤੇ ਹੋਈ ਹੈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ‘ਚ ਬੰਦ ਕਰ ਦਿੱਤਾ ਗਿਆ।


EDITED BY : SARA YAHA | | Last Updated 4:10pm  02 JULY 2018

LEAVE A REPLY

Please enter your comment!
Please enter your name here