

ਮਾਨਸਾ, 25 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਵਧ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਹਰੇਕ ਪਰਿਵਾਰ ਨੂੰ 10 ਲੱਖ ਤੱਕ ਦਾ ਇਲਾਜ਼ ਮੁਫ਼ਤ ਕਰਵਾਉਣ ਲਈ ਸਿਹਤ ਕਾਰਡ ਬਣਾਉਣ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਹਨਾਂ ਵਿਚਾਰਾਂ ਦਾ
ਪ੍ਰਗਟਾਵਾ ਮਾਨਸਾ ਦੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਰਦਿਆਂ ਕਿਹਾ ਕਿ ਮਾਨਸਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਲਈ ਅਸੀਂ ਖੁਦ ਕੈਂਪਾਂ ਵਿੱਚ ਜਾ ਕੇ ਕਾਰਡ ਬਣਾਉਣ ਵਿੱਚ ਮਦਦ ਕਰਦੇ ਹਾਂ ਤਾਂ ਜ਼ੋ ਕੋਈ ਵੀ ਵਿਅਕਤੀ ਇਸ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਸ਼ੁਰੁਆਤ ਵਿੱਚ ਤਕਰੀਬਨ 45 ਦੇ ਕਰੀਬ ਕਾਰਡ ਬਣਾਏ ਗਏ ਹਨ। ਬਾਕੀ ਦੇ ਕਾਰਡ ਬਣਾਉਣ ਅਤੇ ਵੱਖ ਵੱਖ ਵਾਰਡਾਂ ‘ਚ ਕੈਂਪ ਦੀ ਪੂਰੀ ਯੋਜਨਾ ਉਲੀਕੀ ਗਈ ਹੈ। ਮੈਂ ਧੰਨਵਾਦ ਕਰਦਾ ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਚੀ ਲੀਡਰਸ਼ਿਪ ਦਾ ਜਿਨ੍ਹਾਂ ਨੇ ਪੜ੍ਹਾਈ ਅਤੇ ਸਿਹਤ ਲਈ ਹਰ ਸੰਭਵ ਯਤਨ ਕੀਤੇ ਹਨ। ਵਾਸੀਆਂ ਲਈ 10 ਲੱਖ ਰੁਪਏ ਦਾ
ਇਲਾਜ਼ ਮੁਫ਼ਤ ਕਰਵਾਉਣ ਲਈ ਸਿਹਤ ਕਾਰਡ ਬਣਾਉਣ ਦੀ ਸ਼ੁਰੂਆਤ ਮੌਕੇ ਕੀਤਾ। ਉਹਨਾਂ ਕਿਹਾ ਕਿ ਸੂਬੇ ਭਰ ਵਿੱਚ ਉੱਚ ਦਰਜੇ ਦੇ ਹਸਪਤਾਲਾਂ ਦੀ ਲਿਸਟ ਵੀ ਜ਼ਾਰੀ ਕੀਤੀ ਗਈ ਹੈ ਜਿੱਥੇ ਲੋਕ ਆਪਣੀਆਂ ਬਿਮਾਰੀਆਂ ਦਾ ਇਲਾਜ਼ ਇਸ ਕਾਰਡ ਦੀ ਵਰਤੋਂ ਨਾਲ਼ ਮੁਫ਼ਤ ਕਰਵਾ ਸਕਣਗੇ। ਮਾਨਸਾ 11 ਹਸਪਤਾਲ ਚੁਣੇ ਗਏ ਹਨ। ਇਹ ਹਸਪਤਾਲ























