*11 ਦਸੰਬਰ ਨੂੰ ਮਾਨਸਾ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਮੀਟਿੰਗ ਦਾ ਆਯੋਜਨ*

0
44

ਮਾਨਸਾ, 18 ਨਵੰਬਰ  (ਸਾਰਾ ਯਹਾਂ/ਜੋਨੀ ਜਿੰਦਲ): ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ  ਦੇ ਆਦੇਸ਼ਾਂ ਅਨੁਸਾਰ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਜੋ ਕਿ 11 ਦਸੰਬਰ 2021 ਨੂੰ ਲਗਾਈ ਜਾ ਰਹੀ ਹੈ, ਸਬੰਧੀ ਬੈਂਕ ਅਧਿਕਾਰੀਆਂ  ਅਤੇ ਵਕੀਲ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਬਾਰ ਐਸੋਸ਼ੀਏਸ਼ਨ ਮਾਨਸਾ ਦੇ ਪੈਨਲ ਵਕੀਲ ਸਾਹਿਬਾਨ ਅਤੇ ਵੱਖ ਵੱਖ ਬੈਂਕਾਂ ਦੇ ਮੈਨੇਜਰ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਸ਼ਿਲਪਾ ਵਰਮਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਨੇ ਕਿਹਾ ਕਿ ਆਉਣ ਵਾਲੀ 11 ਦਸੰਬਰ 2021 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿੱਚ ਵੱਧ-ਵੱਧ ਤੋ ਕੇਸਾਂ ਦਾ ਨਿਪਟਾਰਾ ਅਤੇ ਐਵਾਰਡ ਪਾਸ ਕੀਤੇ ਜਾਣੇ ਹਨ ਜਿਸ ਵਿੱਚ ਬੈਂਕ ਮੈਨੇਜਰਾਂ ਨੂੰ ਦੱਸਿਆ ਗਿਆ ਕਿ ਰਿਕਵਰੀ ਵਾਲੇ ਕੇਸ, 138 ਵਾਲੇ ਕੇਸ ਆਦਿ ਦਾ ਨਿਪਟਾਰਾ ਇਸ ਲੋਕ ਅਦਾਲਤ ਵਿੱਚ ਐਵਾਰਡ ਪਾਸ ਕਰਕੇ ਕੀਤਾ ਜਾਵੇਗਾ। ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜ਼ਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਜਾਣਾ ਹੈ। ਇਸ ਮੌਕੇ ਪੈਨਲ ਦੇ ਵਕੀਲ ਸਾਹਿਬਾਨਾਂ ਵੱਲੋਂ ਯਕੀਨ ਦਿਵਾਇਆ ਗਿਆ ਕਿ ਉਹ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਕਰਨ ਵਿਚ ਆਪਣਾ ਬਣਦਾ ਯੋਗਦਾਨ ਪਾਉਣਗੇ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਸ਼ਿਲਪਾ ਨੇ ਨੈਸ਼ਨਲ ਲੋਕ ਅਦਾਲਤ ਦੌਰਾਨ ਸਭਨਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦਾ ਪਾਲਣ ਕਰਨ ਲਈ ਆਖਿਆ।
– 

LEAVE A REPLY

Please enter your comment!
Please enter your name here