

ਮਾਨਸਾ, 28 ਸਤੰਬਰ (ਹੀਰਾ ਸਿੰਘ ਮਿੱਤਲ ) : 12 ਨਵੰਬਰ ਨੂੰ ਸ਼ੁਰੂ ਹੋਣ ਜਾ ਰਹੇ 11 ਰੋਜ਼ਾ ਰੁਜ਼ਗਾਰ ਮੇਲੇ ਵਿੱਚ ਨਿਯੋਜਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਭੱਠਾ ਮਾਲਕਾਂ, ੳਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਗਾ ਰੋਜ਼ਗਾਰ ਮੇਲੇ ਤਹਿਤ 12 ਨਵੰਬਰ ਤੋਂ 22 ਨਵੰਬਰ 2018 ਤੱਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹਰ ਰੋਜ਼ ਪਲੇਸਮੈਂਟ ਕੈਂਪ ਲਗਾਏ ਜਾਣੇ ਹਨ, ਜਿਸ ਵਿੱਚ ਜ਼ਿਲ੍ਹੇ ਦੇ ਸਕੂਲ, ਕਾਲਜ, ਹਸਪਤਾਲ, ਉਦਯੋਗ, ਬੈਂਕ, ਰਿਜ਼ੋਰਟ ਦੇ ਮਾਲਕ, ਟਰੇਡਰਜ਼ ਆਪਣੇ-ਆਪਣੇ ਅਦਾਰਿਆਂ ਸਬੰਧੀ ਖਾਲੀ ਪਈਆਂ ਅਸਾਮੀਆਂ ਲਈ ਇੰਟਰਵਿਊ ਲੈਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੰਤਵ ਕਿਸੇ ਵੀ ਬੇਰੋਜ਼ਗਾਰ ਵਿਅਕਤੀ ਨੂੰ ਉਸ ਦੀ ਯੋਗਤਾ ਦੇ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮਾਨਸਾ ਵਿਖੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਕੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਮੀਟਿੰਗ ਵਿੱਚ ਆਏ ਨਿਯੋਜਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਇਸ ਮੁਹਿੰਮ ਵਿੱਚ ਪੂਰਨ ਤੌਰ ‘ਤੇ ਸਹਿਯੋਗ ਦਿੰਦੇ ਹੋਏ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਾਰੇ ਨਿਯੋਜਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪੋਰਟਲ www.ghargharrozgar.punjab.gov.
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਾਨਸਾ ਸ਼੍ਰੀਮਤੀ ਸਿੰਪੀ ਸਿੰਗਲਾ, ਜ਼ਿਲ੍ਹਾ ਉਦਯੋਗ ਅਫ਼ਸਰ ਸ਼੍ਰੀ ਸ਼ੰਮੀ ਬਾਂਸਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨੋਹਰ ਲਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਜਗਰੂਪ ਭਾਰਤੀ ਤੋਂ ਇਲਾਵਾ ਵੱਖ-ਵੱਖ ਸਕੂਲਾਂ, ਕਾਲਜਾਂ ਹਸਪਤਾਲ, ਉਦਯੋਗ, ਬੈਂਕ, ਰਿਜ਼ੋਰਟ, ਟਰੇਡਰਜ਼ ਦੇ ਮੁਖੀ ਅਤੇ ਨੁਮਾਇੰਦੇ ਮੌਜੂਦ ਸਨ।
EDITED BY : SARA YAHA | | Last Updated : 6:42 pm 28 September 2018























