12 ਵੀਂ ਕਲਾਸ ਦੇ ਐਲਾਨੇ ਨਤੀਜਿਆਂ ‘ਚੋਂ ਜ਼ਿਲ੍ਹਾ ਮਾਨਸਾ ਦੂਜੇ ਸਥਾਨ ਤੇ

0
43

ਮਾਨਸਾ, 11 ਮਈ(ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਜ਼ਿਲ੍ਹਾ ਮਾਨਸਾ ਦੂਜੇ ਸਥਾਨ ਤੇ ਰਿਹਾ ਹੈ। ਬਾਰ੍ਹਵੀਂ ਦੀ ਪ੍ਰੀਖਿਆ ਵਿਚ ਜ਼ਿਲ੍ਹੇ ਦੇ ਕੁੱਲ 7125 ਵਿਦਿਆਰਥੀ ਹਾਜ਼ਰ ਹੋਏ ਸਨ ਜਿੰਨ੍ਹਾਂ ਵਿਚੋਂ 6574 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ।
    ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਮਾਨਸਾ ਦੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ ਵਿਚੋਂ ਵੀ ਮਾਨਸਾ ਜ਼ਿਲ੍ਹਾ ਦੂਜੇ ਸਥਾਨ ਤੇ ਰਿਹਾ ਹੈ ਅਤੇ ਅੱਜ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਪੰਜਾਬ ਭਰ ਵਿਚੋਂ 93.28 ਫ਼ੀਸਦੀ ਨਤੀਜਾ ਦਰ ਨਾਲ ਪਹਿਲੇ ਨੰਬਰ ਤੇ ਰਿਹਾ ਉੱਥੇ ਹੀ ਜ਼ਿਲ੍ਹਾ ਮਾਨਸਾ ਨੇ 92.27 ਫ਼ੀਸਦੀ ਨਤੀਜਾ ਦਰ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। 
          ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਜ਼ਿਲ੍ਹੇ ਲਈ ਹਾਸਲ ਕੀਤੀ ਇਸ ਉਪਲਬਧੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਮੂਹ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here