14, 15 ਅਤੇ 21 ਫਰਵਰੀ ਨੂੰ ਲਗਾਏ ਜਾਣਗੇ ਰੋਜ਼ਗਾਰ ਮੇਲੇ : ਡਿਪਟੀ ਕਮਿਸ਼ਨਰ

0
78

ਮਾਨਸਾ, 06 ਫਰਵਰੀ (ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਹਰ ਬੇਰੋਜ਼ਗਾਰ ਨੂੰ ਰੁਜ਼ਗਾਰ ਦਿਵਾਉਣ ਦੇ ਉਦੇਸ਼ ਨਾਲ ਹਰ ਮਹੀਨੇ ਰੋਜ਼ਗਾਰ ਮੇਲੇ ਲਗਾਏ ਜਾਂਦੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਅੰਦਰ 14, 15 ਅਤੇ 21 ਫਰਵਰੀ ਨੂੰ ਵੱਖ-ਵੱਖ ਥਾਵਾਂ ‘ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਪਹੁੰਚਾਉਣਾ ਪੰਜਾਬ ਸਰਕਾਰ ਦਾ ਮਕਸਦ ਹੈ ਜਿਸ ਲਈ ਕੈਂਪ ਲਗਾ ਕੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦਿਵਾਉਣ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਦੱਸਿਆ ਕਿ 14 ਫਰਵਰੀ ਨੂੰ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਭੀਖੀ ਵਿਖੇ, 15 ਫਰਵਰੀ ਨੂੰ ਭਾਰਤ ਗਰੁੱਪ ਆਫ਼ ਕਾਲਜਿਜ਼ ਸਰਦੂਲਗੜ੍ਹ ਵਿਖੇ ਅਤੇ 21 ਫਰਵਰੀ ਨੂੰ ਕ੍ਰਿਸ਼ਨਾ ਕਾਲਜ ਰੱਲੀ ਬਰੇਟਾ-ਬੁਢਲਾਡਾ ਰੋਡ ਬੁਢਲਾਡਾ ਵਿਖੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ 24 ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਕਰੀਬ 1450 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ, ਗਰੈਜੂਏਟ, ਮਾਸਟਰ ਡਿਗਰੀ, ਆਈ.ਟੀ.ਆਈ., ਇੰਜੀਨਿਅਰ ਅਤੇ ਐਮ. ਏ.ਬੀ.ਐਡ ਯੋਗਤਾ ਵਾਲੇ ਨੌਜਵਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰ ਕੇ ਇਸ ਦਾ ਲਾਭ ਲੈਣ।


EDITED BY : SARA YAHA | | Last Updated : 8:29 pm 7 ਫ਼ਰਵਰੀ 2019

LEAVE A REPLY

Please enter your comment!
Please enter your name here