15ਵੇਂ ਵਿੱਤ ਕਮਿਸ਼ਨ ਦਾ ਪੰਜਾਬ ਚ` ਦੌਰਾ

0
20

ਚੰਡੀਗੜ੍ਹ, (ਸਾਰਾ ਯਹਾ,(ਬਲਜੀਤ ਸ਼ਰਮਾ)29 ਜਨਵਰੀ : 15ਵੇਂ ਵਿੱਤ ਕਮਿਸ਼ਨ ਨੇ ਅੱਜ ਇੱਥੇ ਤਾਜ ਹੋਟਲ ਵਿੱਚ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼) ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ।

ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁੱਧ ਤਿਵਾਰੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਉਤੇ ਇਸ ਸਤਾਰਾਂ ਮੈਂਬਰੀ ਕਮਿਸ਼ਨ ਦਾ ਨਿੱਘਾ ਸਵਾਗਤ ਕੀਤਾ।

ਇਹ ਉੱਚ ਪੱਧਰੀ ਕਮਿਸ਼ਨ ਚੇਅਰਮੈਨ ਐਨ.ਕੇ. ਸਿੰਘ ਦੀ ਅਗਵਾਈ ਹੇਠ ਚਾਰ ਦਿਨਾਂ ਦੌਰੇ ਉਤੇ ਪੰਜਾਬ ਆਇਆ ਹੈ। ਕਮਿਸ਼ਨ ਵਿੱਚ ਡਾ. ਅਨੂਪ ਸਿੰਘ (ਮੈਂਬਰ), ਡਾ. ਅਸ਼ੋਕ ਲਹਿਰੀ (ਮੈਂਬਰ), ਡਾ. ਰਮੇਸ਼ ਚੰਦ (ਮੈਂਬਰ), ਸ੍ਰੀ ਅਰਵਿੰਦ ਮਹਿਤਾ (ਸਕੱਤਰ), ਸ੍ਰੀ ਮੁੱਖਮੀਤ ਸਿੰਘ ਭਾਟੀਆ (ਸੰਯੁਕਤ ਸਕੱਤਰ), ਡਾ. ਰਵੀ ਕੋਟਾ (ਸੰਯੁਕਤ ਸਕੱਤਰ), ਸ੍ਰੀ ਐਂਟਨੀ ਸਿਰਿਕ (ਆਰਥਿਕ ਸਲਾਹਕਾਰ), ਮੌਸਮੀ ਚੱਕਰਵਰਤੀ (ਮੀਡੀਆ ਸਲਾਹਕਾਰ), ਸ੍ਰੀ ਭਾਰਤ ਭੂਸ਼ਨ ਗਰਗ (ਡਾਇਰੈਕਟਰ-ਕਮ-ਓ.ਐਸ.ਡੀ. ਟੂ ਚੇਅਰਮੈਨ), ਸ੍ਰੀ ਗੋਪਾਲ ਪ੍ਰਸਾਦ (ਡਾਇਰੈਕਟਰ), ਸ੍ਰੀ ਜਸਵਿੰਦਰ ਸਿੰਘ (ਡਾਇਰੈਕਟਰ), ਆਦਿਤੀ ਪਾਠਕ (ਡਿਪਟੀ ਡਾਇਰੈਕਟਰ), ਸ੍ਰੀ ਮਹੇਸ਼ ਕੁਮਾਰ (ਸਹਾਇਕ ਡਾਇਰੈਕਟਰ), ਸ੍ਰੀ ਸੁਨੀਲ ਦੁਬੇ (ਏ.ਐਸ.ਓ.), ਸ੍ਰੀ ਅਨੀਕੇਤ (ਜੂਨੀਅਰ ਸਲਾਹਕਾਰ) ਅਤੇ ਸ੍ਰੀ ਆਰ. ਸੁਰੇਸ਼ (ਪੀ.ਏ. ਟੂ ਚੇਅਰਮੈਨ) ਸ਼ਾਮਲ ਹਨ।

ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਪਹਿਲੀ ਮੀਟਿੰਗ ਵਿੱਚ ਦਿਹਾਤੀ ਲੋਕ ਨੁਮਾਇੰਦਿਆਂ ਨੇ ਸੂਬੇ ਦੇ ਪਿੰਡਾਂ ਦੀ ਕਾਇਆ ਕਲਪ ਅਤੇ ਸਮੁੱਚੇ ਵਿਕਾਸ ਲਈ ਕਮਿਸ਼ਨ ਤੋਂ ਵਿੱਤੀ ਇਮਦਾਦ ਮੰਗੀ। ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਕਿਰਨ ਸਿੰਘ ਅਤੇ ਪੰਚਾਂ-ਸਰਪੰਚਾਂ ਤੋਂ ਇਲਾਵਾ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਮੈਂਬਰ ਹਾਜ਼ਰ ਸਨ।

ਦੂਜੀ ਮੀਟਿੰਗ ਵਿੱਚ ਸ਼ਹਿਰੀ ਇਲਾਕਿਆਂ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਾਏ ਜਾਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਨੁਮਾਇੰਦਿਆਂ ਨੇ ਸੂਬੇ ਦੇ ਸ਼ਹਿਰਾਂ ‘ਚ ਆਧੁਨਿਕ ਸਹੂਲਤਾਂ ਮੁਹੱਈਆ ਕਰਾਉਣ ਅਤੇ ਕਈ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਫੰਡ ਮੰਗੇ। ਵਿੱਤ ਕਮਿਸ਼ਨ ਨਾਲ ਇਸ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸਾਦ, ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਤੋਂ ਇਲਾਵਾ ਨਗਰ ਨਿਗਮਾਂ ਦੇ ਮੇਅਰ ਤੇ ਕਮਿਸ਼ਨਰ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਪ੍ਰਧਾਨ ਹਾਜ਼ਰ ਸਨ।

ਇਸ ਤੋਂ ਬਾਅਦ ਕਮਿਸ਼ਨ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੋਂ ਇਲਾਵਾ ਕਾਂਗਰਸੀ ਵਿਧਾਇਕ ਸ੍ਰੀ ਕੁਲਜੀਤ ਸਿੰਘ ਨਾਗਰਾ ਤੇ ਸ੍ਰੀ ਅਮਿਤ ਵਿਜ ਸ਼ਾਮਲ ਹੋਏ। ਕਮਿਸ਼ਨ ਨਾਲ ਇਸ ਬੈਠਕ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਤੇ ਪਾਰਟੀ ਦੇ ਲੀਗਲ ਸੈੱਲ ਦੇ ਪ੍ਰਧਾਨ ਜਸਤੇਜ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ, ਆਲ ਇੰਡੀਆ ਤ੍ਰਿਣਮੂਲ ਕਾਂਗਰਸ, ਪੰਜਾਬ ਦੇ ਕਨਵੀਨਰ ਮਨਜੀਤ ਸਿੰਘ, ਕਾਰਜਕਾਰਨੀ ਕਮੇਟੀ ਦੇ ਮੈਂਬਰ ਰੌਸ਼ਨ ਲਾਲ ਗੋਇਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜ਼ੋਨ ਇੰਚਾਰਜ ਪਾਲ ਸਿੰਘ ਰੱਤੂ ਅਤੇ ਬਸਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਹਰਨੇਕ ਸਿੰਘ, ਸੀਪੀਆਈ ਦੇ ਸਕੱਤਰ ਬੰਤ ਸਿੰਘ ਬਰਾੜ, ਸੀਪੀਆਈ (ਐਮ) ਪੰਜਾਬ ਦੇ ਸਕੱਤਰ ਸੁੱਖਵਿੰਦਰ ਸਿੰਘ ਸੇਖੋਂ, ਰਘੂਨਾਥ ਸਿੰਘ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਪ੍ਰਧਾਨ ਸਵਰਨ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਗੁਰਿੰਦਰ ਸਿੰਘ ਵੀ ਹਾਜ਼ਰ ਸਨ। ਇਸ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁੱਧ ਤਿਵਾਰੀ ਅਤੇ ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਸ੍ਰੀ ਜਸਪਾਲ ਸਿੰਘ ਵੀ ਮੀਟਿੰਗ ਵਿੱਚ ਮੌਜੂਦ ਰਹੇ।


EDITED BY : SARA YAHA | | Last Updated : 7:39 pm 29  ਜਨਵਰੀ  2019

LEAVE A REPLY

Please enter your comment!
Please enter your name here