

ਮਾਨਸਾ, 17 ਜਨਵਰੀ (ਸਾਰਾ ਯਹਾਂ/ਬੀਰਬਲ ਧਾਲੀਵਾਲ ) :- ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਤਹਿਤ ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਅਤੇ ਕੋਰੋਨਾ ਬਿਮਾਰੀ ਤੋਂ ਲੋਕਾਂ ਦੇ ਬਚਾਅ ਲਈ ਟੈਸਟਿੰਗ ਅਤੇ ਟੀਕਾਕਰਨ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਵੱਖ-ਵੱਖ ਥਾਂਵਾਂ `ਤੇ ਕੈਂਪ ਲਗਾ ਕੇ ਲੋਕਾਂ ਦਾ ਟੀਕਾਰਕਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਟੀਕਾਕਰਨ ਦੀ ਇਸੇ ਲੜੀ ਤਹਿਤ 18 ਜਨਵਰੀ 2022 ਨੂੰ ਮਾਨਸਾ ਦੀਆਂ ਵੱਖ-ਵੱਖ ਥਾਵਾਂ `ਤੇ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਕੋਰੋਨਾ ਤੋਂ ਬਚਾਅ ਦੇ ਟੀਕਾਕਰਨ ਲਈ ਨਾਨਕ ਮੱਲ ਧਰਮਸ਼ਾਲਾ, ਕਪੜਾ ਮਾਰਕਿਟ ਲੱਲੂਆਣਾ ਰੋਡ, ਦੁਕਾਨ ਨੰਬਰ 201 ਅਨਾਜ ਮੰਡੀ ਮਾਨਸਾ, ਪੀਰਖਾਨਾ ਮੂਸਾ ਚੂੰਗੀ, ਹਰ ਹਰ ਮਹਾਂਦੇਵ ਮੰਦਿਰ ਜਵਾਹਰਕੇ ਰੋਡ, ਇੱਛਾ ਪੂਰਕ ਗੁਰੂਦੁਆਰਾ ਸਾਹਿਬ ਲਿੰਕ ਰੋਡ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨਿਰਧਾਰਿਤ ਥਾਵਾਂ `ਤੇ ਪਹੰੁਚ ਕੇ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਇਸ ਬਿਮਾਰੀ ਤੋਂ ਖੁਦ ਨੂੰ, ਆਪਣੇ ਪਰਿਵਾਰ ਨੂੰ ਅਤੇ ਸਮਾਜ ਨੂੰ ਬਚਾਇਆ ਜਾ ਸਕੇ।























