18 ਲੱਖ ਦੀ ਜਾਅਲੀ ਕਰੰਸੀ ਸਣੇ ਇੱਕ ਦੋਸ਼ੀ ਕਾਬੂ

0
31

ਜਲਾਲਾਬਾਦ,(ਸਾਰਾ ਯਹਾ) 12 ਜੂਨ -ਫਾਜ਼ਿਲਕਾ ਪੁਲਸ ਨੇ ਜਾਅਲੀ ਕਰੰਸੀ ਤਿਆਰ ਕਰਕੇ ਬਜਾਰ ‘ਚ ਚਲਾਉਣ ਵਾਲੇ ਇੱਕ ਦੋਸ਼ੀ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ•ਾ ਫਾਜ਼ਿਲਕਾ ਦੇ ਸੀਨੀਅਰ ਪੁਲਸ ਕਪਤਾਨ ਦੀਪਕ ਹਿਲੋਰੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਨਿਵਾਸੀ ਮੋਹਨ ਕੇ ਉਤਾੜ ਥਾਣਾ ਗੁਰੂਹਰਸਹਾਏ ਜ਼ਿਲ•ਾ ਫਾਜ਼ਿਲਕਾ ਦਾ ਵਸਨੀਕ ਹੈ ਜਾਅਲੀ ਭਾਰਤੀ ਕਰੰਸੀ ਤਿਆਰ ਕਰਕੇ ਬਜ਼ਾਰ ‘ਚ ਚਲਾਉਣ ਦਾ ਆਦੀ ਹੈ, ਜੋਕਿ ਅਰਨੀਵਾਲਾ ਸ਼ੇਖ ਸੁਭਾਨ ਦੀ ਤਰਫੋਂ ਕਾਫੀ ਭਾਰੀ ਮਾਤਰਾ ਵਿੱਚ ਜਾਅਲੀ ਕਰੰਸੀ ਲੈ ਕੇ ਫਾਜ਼ਿਲਕਾ ਚਲਾਉਣ ਲਈ ਆ ਰਿਹਾ ਹੈ। ਸੂਚਨਾ ਦੇ ਆਧਾਰ ਤੇ ਪੁਲਸ ਪਾਰਟੀ ਨੇ ਦੋਸ਼ੀ ਨੂੰ ਕਾਬੂ ਕਰਕੇ ਉਸਦੀ ਤਾਲਾਸ਼ੀ ਲਈ ਤਾ ਪੁਲਸ ਨੂੰ ਦੋਸ਼ੀ ਪਾਸੋਂ ਕਰੀਬ 18 ਲੱਖ 10 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ। ਫੜੇ ਗਏ ਦੋਸ਼ੀ ਵਿਰੁੱਧ ਮੁਕੱਦਮਾ ਦਰਜ਼ ਕਰਨ ਤੋਂ ਬਾਅਦ ਅਗਲੇਰੀ ਪੁੱਛਗਿੱਛ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੇ। ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here