

ਮਾਨਸਾ, 12 ਸਤੰਬਰ (ਹੀਰਾ ਸਿੰਘ ਮਿੱਤਲ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ 18 ਸਤੰਬਰ 2018 ਨੂੰ ਸਥਾਨਕ ਬੱਚਤ ਭਵਨ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਧਿਕਾਰੀ ਦੀ ਨਿਗਰਾਨੀ ਹੇਠ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਨਸਾ ਦੇ ਰਿਟਾਇਰਡ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੈਨਸ਼ਨ ਸਬੰਧੀ ਆਪਣੀਆਂ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਦਫ਼ਤਰ ਦੀ ਸ਼ਿਕਾਇਤ ਅਤੇ ਪੜਤਾਲ ਸ਼ਾਖਾ ਨੂੰ 14 ਸਤੰਬਰ 2018 ਤੱਕ ਹਰ ਹਾਲਤ ਵਿੱਚ ਭੇਜ ਦੇਣ। ਉਨ੍ਹਾਂ ਕਿਹਾ ਕਿ ਪੈਨਸ਼ਨਰ ਆਪਣੀਆਂ ਸਮੱਸਿਆਵਾਂ ਦੇ ਸਬੰਧ ਵਿੱਚ ਪੈਨਸ਼ਨ ਅਦਾਲਤ ਵਿੱਚ ਹਾਜ਼ਰ ਵੀ ਹੋ ਸਕਦੇ ਹਨ।
EDITED BY : SARA YAHA | | Last Updated : 7:00 pm 12 September 2018





















