

ਮਾਨਸਾ, 20 ਦਸੰਬਰ (ਬਲਜੀਤ ਸ਼ਰਮਾ) :ਸ੍ਰੀ ਮਨਧੀਰ ਸਿੰਘ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲੀਸ ਮਾਨਸਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪੁਲਿਸ ਮਾਨਸਾ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸ੍ਰੀ ਅਨਿੱਲ ਕੁਮਾਰ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ, ਸ੍ਰੀ ਕਰਨਵੀਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਅਤੇ ਤਿੰਨਾਂ ਸਬ-ਡਵੀਜ਼ਨਾਂ ਦੇ ਹਲਕਾ ਨਿਗਰਾਨ ਅਫਸਰਾਂ ਦੀ ਅਗਵਾਈ ਹੇਠ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕੀਤੀ ਗਈ ਹੈ।
ਥਾਣਾ ਭੀਖੀ ਦੇ ਸ:ਥ: ਭਗਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਪਿੰਡ ਮੌਜ ਖੁਰਦ ਪੁਲ ਸੂਆ ਮੇਨ ਰੋਡ ਤੇ ਨਾਕਾਬੰਦੀ ਦੌਰਾਨ ਕਾਰ ਸਵਾਰ ਜਸਪਾਲ ਸਿੰਘ ਉਰਫ ਜਸ ਪੁੱਤਰ ਮੋਹਨ ਸਿੰਘ ਵਾਸੀ ਹੋਡਲਾਂ ਕਲਾਂ ਨੂੰ ਕਾਬੂ ਕਰਕੇ ਉਸ ਪਾਸੋ 20 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ। ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਕਾਰ ਸਵਿਫਟ ਨੰਬਰੀ ਪੀਬੀ.01ਏ-6342 ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੇੈ। ਕਥਿੱਤ ਦੋਸ਼ੀ ਵਿਰੁੱਧ ਪਹਿਲਾਂ ਵੀ ਸ੍ਰੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਹੈ। ਜਿਸਨੇ ਮੁੱਢਲੀ ਪੁੱਛਗਿੱਛ ਤੇ ਦੱਸਿਆ ਕਿ ਉਹ ਇਹ ਭੁੱਕੀ ਚੂਰਾਪੋਸਤ ਰਾਜਸਥਾਨ ਪ੍ਰਾਂਤ ਤੋ 2800/-ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਲੈ ਕੇ ਆਇਆ ਸੀ ਅਤੇ ਇੱਥੇ ਉਸਨੇ ਨਸੇਨੂੰ 4000/-ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਤੁਰ ਫਿਰ ਕੇ ਵੇਚ ਕੇ ਮੋਟੀ ਕਮਾਈ ਕਰਨੀ ਸੀ। ਜਿਸ ਪਾਸੋ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ। ਮੁਕੱਦਮੇ ਦੀ ਤਫਤੀਸ ਜਾਰੀ ਹੈ।
ਇਸੇ ਤਰਾਂ ਥਾਣਾ ਬੋਹਾ ਦੇ ਹੌਲਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਮੋਟਰਸਾਈਕਲ ਸਵਾਰ ਕੁਲਵਿੰਦਰ ਸਿੰਘ ਪੁੱਤਰ ਗੁਰਚੰਦ ਸਿੰਘ ਵਾਸੀ ਬੋਹਾ ਨੂੰ ਕਾਬੂ ਕਰਕੇ ਉਸ ਪਾਸੋਂ 36 ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀ ਬਰਾਮਦਗੀ ਕੀਤੀ ਗਈ। ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮੋਟਰਸਾਈਕਲ ਨੂੰ ਕਬਜੇ ਵਿਚ ਲੈ ਲਿਆ ਗਿਆ ਹੈ।
ਥਾਣਾ ਬਰੇਟਾ ਦੇ ਹੌਲਦਾਰ ਰਾਜ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋ ਅਸੋਕ ਕੁਮਾਰ ਪੁੱਤਰ ਮਲਤਾਨੀ ਵਾਸੀ ਵਾਰਡ ਨੰਬਰ 3 ਬਰੇਟਾ ਨੂੰ ਦੜਾ ਸਟਾ ਲਗਾਉਦਿਆਂ ਮੌਕਾ ਤੇ ਕਾਬੂ ਕਰਕੇ ਉਸ ਪਾਸੋਂ 580 ਰੁਪਏ ਦੀ ਬਰਾਮਦਗੀ ਕੀਤੀ ਗਈ ਹੈ। ਜਿਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਜੂਆ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਨਸ਼ਿਆਂ ਅਤੇ ਮਾੜੇ ਅਨੁਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾਵੇਗਾ।
EDITED BY : SARA YAHA | | Last Updated : 7:32 PM 20 ਦਸੰਬਰ 2018























