

ਮਾਨਸਾ, 09 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਪਿਛਲੇ ਕਰੀਬ 70 ਸਾਲਾਂ ਤੋਂ ਭਗਵਾਨ ਰਾਮ ਚੰਦਰ ਜੀ ਦੇ ਭਗਤਾਂ ਨੂੰ ਸ਼੍ਰੀ ਰਾਮ ਜੀ ਦੀ ਲੀਲਾ ਤੋਂ ਜਾਣੂ ਕਰਵਾਉਣ ਵਾਲੇ ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਮਾਨਸਾ ਵਿਖੇ 20 ਸਤੰਬਰ ਤੋਂ ਰਾਮ ਲੀਲਾ ਜੀ ਦਾ ਮੰਚਨ ਬੜੀ ਹੀ ਪਵਿੱਤਰਤਾ ਅਤੇ ਮਰਿਆਦਾ ਨਾਲ ਹੋਣ ਜਾ ਰਿਹਾ ਹੈ।
ਸ਼੍ਰੀ ਰਾਮ ਚੰਦਰ ਜੀ ਦੀ ਲੀਲਾ ਦੇਖਣ ਲਈ ਪ੍ਰਭੂ ਦੇ ਭਗਤਾਂ ਨੂੰ ਵੱਧ ਤੋਂ ਵੱਧ ਸੰਖਿਆ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਲੱਬ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਸ਼੍ਰੀ ਅਸ਼ੋਕ ਗਰਗ ਅਤੇ ਪ੍ਰਧਾਨ ਸ਼੍ਰੀ ਪ੍ਰਵੀਨ ਗੋਇਲ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਲੱਬ ਦੀ ਸੁਨਹਿਰੀ ਸਟੇਜ ਤੋਂ ਸ਼੍ਰੀ ਰਾਮ ਲੀਲਾ ਜੀ ਦਾ ਮੰਚਨ ਕਰਨ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ 20 ਸਤੰਬਰ ਤੋਂ 03 ਅਕਤੂਬਰ 2025 ਤੱਕ ਕਲੱਬ ਦੀ ਸੁਨਹਿਰੀ ਸਟੇਜ਼ ਤੋਂ ਪ੍ਰਭੂ ਰਾਮ ਜੀ ਦੇ ਮਰਿਆਦਤ ਜੀਵਨ ਬਾਰੇ ਦਿਖਾਇਆ ਜਾਵੇਗਾ।
ਪ੍ਰਧਾਨ ਐਕਟਰ ਬਾਡੀ ਸ਼੍ਰੀ ਸੋਨੂੰ ਰੱਲਾ ਨੇ ਦੱਸਿਆ ਕਿ ਕਲੱਬ ਦੇ ਹੋਣਹਾਰ ਡਾਇਰੈਕਟਰਜ਼ ਪ੍ਰਵੀਨ ਟੋਨੀ ਸ਼ਰਮਾ, ਵਿਨੋਦ ਪਠਾਨ, ਕੇ.ਸੀ. ਸ਼ਰਮਾ, ਸੇਵਕ ਸੰਦਲ, ਮੁਕੇਸ਼ ਬਾਂਸਲ ਅਤੇ ਤਰਸੇਮ ਹੋੰਡਾ ਦੇ ਨਿਰਦੇਸ਼ਨ ਹੇਠ ਕਲੱਬ ਦੇ ਪਾਤਰਾਂ ਵੱਲੋਂ ਸ਼੍ਰੀ ਰਾਮ ਲੀਲਾ ਜੀ ਦੇ ਮੰਚਨ ਲਈ ਅਣਥੱਕ ਮਿਹਨਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਲੱਬ ਦੇ ਹੋਰ ਮੈਂਬਰਾਂ ਵੱਲੋੰ ਕਲੱਬ ਦੀ ਸੁਨਹਿਰੀ ਸਟੇਜ਼ ਨੂੰ ਸਜਾਉਣ ਸਬੰਧੀ ਆਪੋ-ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ ਜਾ ਰਹੀ ਹੈ।

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੰਖਿਆ ਵਿੱਚ ਪ੍ਰਭੂ ਸ਼੍ਰੀ ਰਾਮ ਚੰਦਰ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਮਾਨਸਾ ਵਿਖੇ ਪਹੁੰਚਣ।























