21 ਜੂਨ ਨੂੰ ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਯੋਗਾ ਦਿਵਸ : ਡਿਪਟੀ ਕਮਿਸ਼ਨਰ

0
19

ਮਾਨਸਾ, 13 ਜੂਨ (ਸਾਰਾ ਯਹਾ,(ਬਲਜੀਤ ਸ਼ਰਮਾ) : 21 ਜੂਨ ਨੂੰ ਸਵੇਰੇ 6 ਵਜੇ ਤੋਂ ਲੈ ਕੇ ਸਵੇਰ ਦੇ 8 ਵਜੇ ਤੱਕ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਕਿਹਾ ਕਿ 21 ਜੂਨ ਨੂੰ ਪੂਰੇ ਵਿਸ਼ਵ ਵਿੱਚ 5ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਇਹ ਯੋਗਾ ਦਿਵਸ ਸਥਾਨਕ ਚੇਤੰਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਪੱਧਰ ‘ਤੇ ਸਬੰਧਤ ਐਸ.ਡੀ.ਐਮਜ਼ ਆਪਣੀ ਨਿਗਰਾਨੀ ਹੇਠ ਯੋਗਾ ਦਿਵਸ ਮਨਾਉਣਗੇ। ਉਨ੍ਹਾਂ ਕਿਹਾ ਕਿ ਇਸ ਯੋਗਾ ਦਿਵਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਇਸ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ ਅਤੇ ਲੋਕਾਂ ਨੂੰ ਯੋਗ ਨਾਲ ਸਬੰਧਤ ਸਿਹਤ ਦੇ ਫਾਇਦਿਆਂ ਸਬੰਧੀ ਜਾਣਕਾਰੀ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਗਾ ਦਿਵਸ ਲਈ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਕਰ ਲਏ ਜਾਣ, ਤਾਂ ਜੋ ਮੌਕੇ ‘ਤੇ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਸਹਾਇਕ ਡਾਇਰੈਕਟਰ ਯੁਵਕ ਭਲਾਈ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here