22 ਮਾਰਚ ਤੱਕ ਮਨਾਇਆ ਜਾਵੇਗਾ ਪੋਸ਼ਣ ਪਖਵਾੜਾ: ਵਧੀਕ ਡਿਪਟੀ ਕਮਿਸ਼ਨਰ

0
16

ਮਾਨਸਾ, 14 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਮਾਨਸਾ ਜ਼ਿਲ੍ਹੇ ਵਿਚ ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ ਜਿਸ ਤਹਿਤ ਪੰਚਾਇਤ ਮੀਟਿੰਗਾਂ ਅਤੇ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾਣਗੀਆਂ।
         ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖਿਲਾਫ਼ ਲੜਦੇ ਹੋਏ ‘ਹਰ ਘਰ ਪੋਸ਼ਣ ਤਿਓਹਾਰ’ ਦੇ ਸਿਰਲੇਖ ਹੇਠ ਇਹ ਪੋਸ਼ਣ ਪਖਵਾੜਾ 8 ਮਾਰਚ ਤੋਂ ਸ਼ੁਰੂ ਕੀਤਾ ਗਿਆ ਹੈ ਅਤੇ 22 ਮਾਰਚ ਤੱਕ ਮਨਾਇਆ ਜਾ ਰਿਹਾ ਹੈ।
    ਇਸ ਮੌਕੇ ਉਨ੍ਹਾਂ ਹਾਜਰ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਪੋਸ਼ਣ ਪਖਵਾੜੇ ਤਹਿਤ ਕੀਤੇ ਜਾ ਰਹੇ ਕੰਮਾਂ ਅਤੇ ਯੋਜਨਾਵਾਂ ਦਾ ਵੇਰਵਾ ਮੰਗਿਆ। ਉਨ੍ਹਾਂ ਸਮੂਹ ਹਾਜਰੀਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੋਸ਼ਣ ਪਖਵਾੜੇ ਤਹਿਤ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਅਤੇ ਉਨ੍ਹਾਂ ਦੁਆਰਾ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਰੋਜ਼ਾਨਾ ਭਾਰਤ ਸਰਕਾਰ ਦੇ ਪੋਰਟਲ ਤੇ ਅਪਲੋਡ ਕੀਤਾ ਜਾਵੇ। 
    ਸਵੱਛ ਭਾਰਤ ਪ੍ਰੇਰਕ ਸ਼੍ਰੀ ਆਦਿੱਤਯ ਮਦਾਨ ਨੇ ਦੱਸਿਆ ਕਿ ਇਸ 15 ਰੋਜ਼ਾ ਪੋਸ਼ਣ ਪਖਵਾੜੇ ਤਹਿਤ ਜਿੱਥੇ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਹੀ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦਾ ਭਾਰ ਚੈਕ ਕਰ ਕੇ ਉਨ੍ਹਾਂ ਨੂੰ ਲੋੜੀਂਦੀ ਦਵਾਈ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
    ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ, ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ  ਸ੍ਰੀ ਮਨਦੀਪ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here