

ਮਾਨਸਾ, 01 ਮਈ(ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾਂ—2019 ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਖਿਲਾਫ਼ ਵਧਾਈ ਤਫ਼ਤੀਸ਼ ਅਧੀਨ 5 ਵਿਅਕਤੀਆਂ ਕੋਲੋਂ 22,200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਜਿੰਨ੍ਹਾਂ ਵਿਰੁੱਧ ਮੁਕੱਦਮਾ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਰਦੂਲਗੜ੍ਹ ਵਿਖੇ ਦਰਜ ਕੀਤਾ ਗਿਆ ਹੈ।
ਐਸ.ਐਸ.ਪੀ. ਮਾਨਸਾ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ 4 ਦੋਸ਼ੀਆਂ ਨੂੰ ਮੌਕੇ ਤੇ ਕਾਬੂ ਕੀਤਾ ਗਿਆ ਅਤੇ ਇਕ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਮੀਰਪੁਰ ਖੁਰਦ, ਗੱਗੂ ਸਿੰਘ ਵਾਸੀ ਮੀਰਪੁਰ ਕਲਾਂ, ਰਮੇਸ਼ ਕੁਮਾਰ ਵਾਸੀ ਮੀਰਪੁਰ ਕਲਾਂ, ਜਤਿੰਦਰ ਕੁਮਾਰ ਅਤੇ ਵਿਨੋਦ ਕੁਮਾਰ ਵਾਸੀ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ।
ਐਸ.ਐਸ.ਪੀ. ਨੇ ਕਿਹਾ ਕਿ ਜਿ਼ਲ੍ਹੇ ਅੰਦਰ ਨਸਿ਼ਆਂ ਖਿਲਾਫ਼ ਵਿੱਢੀ ਗਈ ਮੁਹਿੰਮ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿ਼ਆ ਨਹੀਂ ਜਾਵੇਗਾ।























