25 ਅਪ੍ਰੈਲ ਤੋਂ ਕੀਤੀ ਜਾਵੇ ਕਣਕ ਦੀ ਸਪੈ਼ਸ਼ਲ ਗਿਰਦਾਵਰੀ: ਬਸੰਤ ਗਰਗ

0
20

ਮਾਨਸਾ, 19 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਮੌਸਮ ਦੀ ਖ਼ਰਾਬੀ ਕਾਰਨ ਨੁਕਸਾਨੀਆ ਫਸਲਾਂ ਦਾ ਜਾਇਜਾ਼ ਲੈਣ ਲਈ ਅੱਜ ਸਪੈਸ਼ਲ ਸੈਕਟਰੀ ਰੈਵਨਿਊ ਸ੍ਰੀ ਬਸੰਤ ਗਰਗ ਉਚੇਚੇ ਤੌਰ ਤੇ ਮਾਨਸਾ ਪਹੁੰਚੇ। ਉਨ੍ਹਾਂ ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਵਿਖੇ ਖੇਤੀਬਾੜੀ ਵਿਭਾਗ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਨਾਲ ਇਕ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਇਸ ਮੌਕੇ ਵਿਸ਼ੇਸ਼ ਤੌਰ ਤੇ ਮੌਜੂਦ ਸਨ।  ਇਸ ਮੌਕੇ ਸੰਬੋਧਨ ਕਰਦਿਆ ਸ੍ਰੀ ਬਸੰਤ ਗਰਗ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ਜਿਸ ਕਰਕੇ 25 ਅਪ੍ਰੈਲ ਤੋਂ ਬਾਅਦ ਕਣਕ ਦੀ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਇਸ ਮੌਕੇ ਹਦਾਇਤ ਕਰਦਿਆਂ ਕਿਹਾ ਕਿ ਜਿਸ ਵੀ ਕਿਸਾਨ ਦੀ ਫਸਲ ਨੁਕਸਾਨੀ ਗਈ ਹੈ ਉਸ ਦਾ ਵੇਰਵਾ ਸਹੀ ਤੇ ਦਰੁੱਸਤ ਦੱਸਿਆ ਜਾਵੇ ਅਤੇ ਇਸ ਵਿਚ ਕਿਸੇ ਕਿਸਮ ਦੀ ਕੋਈ ਵਾਧ ਘਾਟ ਨਾ ਹੋਵੇ। ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਜਿੰਨਾਂ ਨੁਕਸਾਨ ਹੋਇਆ ਹੈ ਉਹ ਬਿਲਕੁਲ ਸਹੀ ਦਰਸਾਇਆ ਜਾਵੇ।ਉਨ੍ਹਾਂ ਕਿਹਾ ਕਿ ਗਿਰਦਾਵਰੀ ਦਾ ਖਾਤਾ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਅਤੇ ਹਰ ਤਰਾਂ ਦੀ ਰਿਪੋਰਟ ਦਰੁਸਤ ਹੀ ਪੇਸ਼ ਕੀਤੀ ਜਾਵੇ।ਉਨ੍ਹਾਂ ਹਾਜਰ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ ਵਿਚ ਕਣਕ ਦੀ ਆਮਦ ਅਤੇ ਗਿਰਦਾਵਰੀ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਤਾਂ ਜੋੁ ਕਿਸਾਨਾ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿੱਤਯ ਢਚਵਾਲ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here