

ਮਾਨਸਾ, 25 ਫਰਵਰੀ(ਸਾਰਾ ਯਹਾ,ਬਲਜੀਤ ਸ਼ਰਮਾ): ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 27 ਫਰਵਰੀ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿੱਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਸਕਾਈ ਇੰਟਰਨੈਸ਼ਨਲ ਪਟਿਆਲਾ ਵੱਲੋਂ ਭਾਗ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ ਬਾਰ੍ਹਵੀਂ ਪਾਸ ਹੋਵੇ ਅਤੇ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਸਰੀਰਕ ਤੌਰ ‘ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਪ੍ਰਾਰਥੀ ਦੀ ਉਮਰ ਸੀਮਾ 18 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਪ੍ਰਾਰਥੀ ਨੂੰ 9000/- ਤੋਂ 15000-/ ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਟਰਵਿਊ ਵਿੱਚ ਭਾਗ ਲੈਣ ਦਾ ਸਮਾਂ ਸਵੇਰੇ 10.00 ਵਜੇ ਤੋਂ ਲੈਕੇ ਸ਼ਾਮ ਦੇ 05.00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫ਼ਤਰ ਦੇ ਟੈਲੀਫੋਨ ਨੰ. 01652-232315 ਨਾਲ ਸੰਪਰਕ ਕਰ ਸਕਦੇ ਹੋ।























