28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਰੁਜ਼ਗਾਰ ਅਧਿਕਾਰ ਅੰਦੋਲਨ ਪੰਜਾਬ ਵੱਲੋਂ ਸੂਬਾ ਪੱਧਰੀ ਸਮਾਗਮ ..!!

0
18

ਮਾਨਸਾ 25 ਸਤੰਬਰ(ਸਾਰਾ ਯਹਾ,ਬਲਜੀਤ ਸ਼ਰਮਾ) 25 ਸਤੰਬਰ ਨੂੰ ਰੁਜ਼ਗਾਰ ਅਧਿਕਾਰ ਅੰਦੋਲਨ ਪੰਜਾਬ ਦੇ ਵਲੰਟੀਅਰਾਂ ਸੁਖਜੀਤ ਰਾਮਾਨੰਦੀ, ਸਰਬਜੀਤ ਕੌਰ ਰਮਦਿੱਤੇ ਵਾਲਾ, ਗੁਰਵਿੰਦਰ ਨੰਦਗੜ੍ਹ ਅਤੇ ਪ੍ਰਦੀਪ ਗੁਰੂ ਵੱਲੋਂ 28 ਸਤੰਬਰ ਨੂੰ ਸਿੰਘਾ ਵਾਲਾ (ਮੋਗਾ) ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਸਮਾਗਮ ਦੀ ਤਿਆਰੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ਼ ਮਾਨਸਾ ਵਿੱਚ ਰੈਲੀ ਕਰਵਾਈ ਗਈ।

     ਇਸ ਮੌਕੇ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਨਿੱਜੀਕਰਨ ਅਤੇ ਪ੍ਰਾਈਵੇਟਕਰਨ ਦੀਆਂ ਨੀਤੀਆਂ ਦੇ ਕਾਰਨ ਅੱਜ ਦੇਸ਼ ਅੰਦਰ ਕਰੋੜਾਂ ਦੀ ਗਿਣਤੀ ਵਿੱਚ ਨੌਜਵਾਨ ਬੇਰੁਜ਼ਗਾਰ ਹੋ ਰਹੇ ਹਨ। ਸਾਲ 2016 ਵਿੱਚ ਨੋਟਬੰਦੀ ਦੇ ਕਾਰਨ ਜਿੱਥੇ ਦੇਸ਼ ਦੀ ਖੇਤੀ ਸਨਅਤ ਅਤੇ ਹੋਰ ਛੋਟੇ ਕਾਰੋਬਾਰਾ ਦੀ ਤਬਾਹੀ ਹੋਈ ਹੈ, ਉÎੱਥੇ ਇਸ ਨੀਤੀ ਦੇ ਨਾਲ ਦੇਸ਼ ਦੀ ਅਰਥ-ਵਿਵਸਥਾ ਵਿੱਚ ਵੀ ਵੱਡੀ ਪੱਧਰ ਤੇ ਮੰਦੀ ਆਈ ਹੈ। ਬੇਰੁਜ਼ਗਾਰੀ ਦੇ ਕਾਰਨ ਹੀ ਪਿੰਡ ਚੱਕ ਭਾਈਕੇ ਦੇ ਨੌਜਵਾਨ ਜਗਸੀਰ ਸਿੰਘ ਅਤੇ ਗੋਬਿੰਦਪੁਰਾ ਦੇ ਹਰਜੀਤ ਸਿੰਘ ਦੀ ਤਰ੍ਹਾਂ ਅੱਜ ਦੇਸ਼ ਅੰਦਰ ਅਣਗਿਣਤ ਨੌਜਵਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ।

     ਬੁਲਾਰਿਆਂ ਨੇ 28 ਸਤੰਬਰ ਨੂੰ ਰੁਜ਼ਗਾਰ ਅਧਿਕਾਰ ਅੰਦੋਲਨ ਪੰਜਾਬ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾ ਵਾਲਾ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੀਤੇ ਜਾ ਰਹੇ ਸੂਬਾ ਪੱਧਰੀ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਜਿਸ ਪ੍ਰਤੀ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਮੁਹਿੰਮ ਨੂੰ ਹੁੰਗਾਰਾ ਦਿੱਤਾ ਗਿਆ ਅਤੇ ਮੁਹਿੰਮ ਲਈ ਫੰਡ ਦਾ ਸਹਿਯੋਗ ਕੀਤਾ ਗਿਆ।

     ਇਸ ਮੌਕੇ ਸੱਤਨਾਮ ਸਿੰਘ, ਹਰਦਮ ਸਿੰਘ ਅਤੇ ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here