ਕੈਪਟਨ ਨੇ ਛਾਂਗੀ ਮਜੀਠੀਆ ਦੀ ਸੁਰੱਖਿਆ ਛਤਰੀ

0
6

ਪੁਰਾਣੀ ਤਸਵੀਰ

ਚੰਡੀਗੜ੍ਹ (ਸਾਰਾ ਯਹਾ): ਕੈਪਟਨ ਸਰਕਾਰ ਨੇ ਕਈ ਨੇਤਾਵਾਂ ਤੇ ਅਫ਼ਸਰਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਹੈ। ਇਸ ਤਬਦੀਲੀ ਵਿੱਚ ਸਾਬਕਾ ਮਾਲ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੀ ਸੁਰੱਖਿਆ ਛਤਰੀ ਵੀ ਘਟੀ ਹੈ। ਨਵੇਂ ਹੁਕਮਾਂ ਮੁਤਾਬਕ ਕੁੱਲ 125 ਲੋਕਾਂ ਦੀ ਸੁਰੱਖਿਆ ਵਿੱਚ ਲੱਗੇ ਹੋਏ 200 ਮੁਲਾਜ਼ਮਾਂ ਨੂੰ ਹੁਣ ਹਟਾ ਲਿਆ ਗਿਆ ਹੈ। ਮਜੀਠੀਆ ਤੋਂ ਵੀ 11 ਗੰਨਮੈਨ ਵਾਪਸ ਲਏ ਹਨ। ਹਟਾਏ ਗਏ ਪੁਲਿਸ ਮੁਲਾਜ਼ਮਾਂ ਨੂੰ ਆਪੋ ਆਪਣੇ ਸਬੰਧਤ ਹੈੱਡਕੁਆਟਰਾਂ ਵਿੱਚ ਭੇਜਿਆ ਜਾਵੇਗਾ।

ਯਾਦ ਰਹੇ ਪਿਛਲੇ ਮਹੀਨੇ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਬਿਕਰਮ ਮਜੀਠੀਆ ਨੂੰ ਮਿਲੀ ਸੁਰੱਖਿਆ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਮਜੀਠੀਆ ਨੂੰ ਇੰਨੀ ਸੁਰੱਖਿਆ ਕਿਉਂ ਦਿੱਤੀ ਗਈ ਹੈ ਤੇ ਉਨ੍ਹਾਂ ਵੱਲੋਂ ਸਪੈਸ਼ਲ ਰੂਟ ਕਿਉਂ ਲਾਏ ਜਾਂਦੇ ਹਨ।ਇਸ ‘ਤੇ ਮੁੱਖ ਮੰਤਰੀ ਨੇ ਰੰਧਾਵਾ ਕੋਲੋਂ ਪੁਖ਼ਤਾ ਸਬੂਤਾਂ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਸਬੂਤ ਵਜੋਂ ਕੁਝ ਕਾਗਜ਼ ਵੀ ਸੌਪੇ ਸੀ। ਇਸ ਮਗਰੋਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸਬੰਧੀ ਜਾਂਚ ਦਾ ਭਰੋਸਾ ਦਿੱਤਾ ਸੀ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕੈਪਟਨ ਕੋਲ ਕਾਹਲੋਂ ਪਰਿਵਾਰ ਨੂੰ ਮਿਲੀ ਸੁਰੱਖਿਆ ਦਾ ਵੀ ਮੁੱਦਾ ਉਠਾਇਆ ਸੀ।

ਇਹ ਮਾਮਲਾ ਮੀਡੀਆ ਵਿੱਚ ਆਉਣ ਕਰਕੇ ਕੈਪਟਨ ਸਰਕਾਰ ਕਸੂਤੀ ਘਿਰ ਗਈ ਸੀ। ਆਮ ਆਦਮੀ ਪਾਰਟੀ ਵੀ ਇਸ ਦਾ ਵਿਰੋਧ ਕਰ ਰਹੀ ਸੀ। ਚੁਫੇਰਿਓਂ ਦਬਾਅ ਕਰਕੇ ਆਖਰ ਕੈਪਟਨ ਸਰਕਾਰ ਨੇ ਲੀਡਰਾਂ ਦੀ ਸੁਰੱਖਿਆ ਘਟਾ ਦਿੱਤੀ ਹੈ।

LEAVE A REPLY

Please enter your comment!
Please enter your name here