

ਮਾਨਸਾ, 10 ਅਪ੍ਰੈਲ(ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕ ਸਭਾ ਹਲਕਾ ਅਧੀਨ ਪੈਂਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 31 ਮਈ ਤੱਕ ਡਰੋਨ ਕੈਮਰਿਆਂ ਨੂੰ ਚਲਾਉਣ ਜਾਂ ਉਡਾਉਣ ‘ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਲੋਕ ਸਭਾ ਚੋਣਾ-2019 ਸਬੰਧੀ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜ਼ਮੀ ਬਣ ਜਾਂਦੇ ਹਨ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕੀ ਜਾ ਸਕੇ। ਕਿਉਂਕਿ ਡਰੋਨ ਕੈਮਰਿਆਂ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਇਸ ਨਾਲ ਕੁਝ ਮੰਦਭਾਗੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।
ਉਪਰੋਕਤ ਹੁਕਮ 31 ਮਈ 2019 ਤੱਕ ਲਾਗੂ ਰਹੇਗਾ।























