ਕਾਰਗਿਲ ਫ਼ਤਹਿ ਦਿਵਸ ਮੌਕੇ ਜਾਖੜ ਨੇ ਘੇਰੀ ਮੋਦੀ ਸਰਕਾਰ

0
2

ਚੰਡੀਗੜ੍ਹ (ਸਾਰਾ ਯਹਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਬਰਗਾੜੀ ਕਾਂਡ ਦੀ ਰਿਪੋਰਟ ਬਾਰੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਕੰਮ ਕਰ ਰਹੀ ਹੈ ਤੇ ਛੇਤੀ ਹੀ ਦੋਸ਼ੀ ਸਭ ਦੇ ਸਾਹਮਣੇ ਆ ਜਾਣਗੇ। ਇਸ ਤੋਂ ਇਲਾਵਾ ਜਾਖੜ ਨੇ ਕਾਰਗਿਲ ਫ਼ਤਹਿ ਦਿਵਸ ਮੌਕੇ ਰਾਫੇਲ ਲੜਾਕੂ ਜਹਾਜ਼ ਸੌਦੇ ‘ਤੇ ਮੋਦੀ ਸਰਾਕਰ ‘ਤੇ ਜੰਮ ਕੇ ਨਿਸ਼ਾਨੇ ਲਾਏ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਜਾਣਕਾਰੀ ਦਿੱਤੀ ਸੀ ਕਿ ਉਹ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਵਿਧਾਨ ਸਭਾ ਦੇ ਅਗਲੇ ਇਜਲਾਸ ਵਿੱਚ ਰੱਖਣਗੇ। ਜਦਕਿ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਨੇ ਇਸ ਮੁੱਦੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਸੀ।

ਕਾਂਗਰਸ ਦੇ ਪੰਜਾਬ ਪ੍ਰਧਾਨ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ਗ਼ੈਰ ਕੁਦਰਤੀ ਨਸ਼ਿਆਂ ਦੇ ਬਦਲ ਵਿੱਚ ਕੁਦਰਤੀ ਨਸ਼ੇ ਦੀ ਖੁੱਲ੍ਹ ਦੇਣ, ਬਾਰੇ ਕਿਹਾ ਕਿ ਸਰਕਾਰ ਹਰ ਕਿਸਮ ਦੇ ਨਸ਼ੇ ‘ਤੇ ਸਖ਼ਤੀ ਕਰੇਗੀ। ਉਨ੍ਹਾਂ ਕਿਹਾ ਕਿ ਡਾ. ਗਾਂਧੀ ਜ਼ਿੰਮੇਵਾਰ ਇਨਸਾਨ ਹਨ ਤੇ ਉਨ੍ਹਾਂ ਦੇ ਤਰਕ ਬਾਰੇ ਉਹ ਵੱਧ ਜਾਣਦੇ ਹਨ ਪਰ ਸਰਕਾਰ ਦਾ ਅਹਿਦ ਹੈ ਕਿ ਪੰਜਾਬ ਵਿੱਚੋਂ ਹਰ ਕਿਸਮ ਦਾ ਨਸ਼ਾ ਖ਼ਤਮ ਕਰਨਾ ਹੈ।

ਜਾਖੜ ਨੇ ਦੋਸ਼ ਲਾਇਆ ਕਿ ਮੋਦੀ ਨੇ ਉਨ੍ਹਾਂ ਦੀ ਸਰਕਾਰ ਤੋਂ ਢਾਈ ਗੁਣਾ ਤਕ ਵੱਧ ਮੁੱਲ ‘ਤੇ ਰਾਫੇਲ ਲੜਾਕੂ ਜਹਾਜ਼ ਖਰੀਦਣ ਲਈ ਸਹਿਮਤੀ ਦਿੱਤੀ ਹੈ। ਜਾਖੜ ਨੇ ਕਿਹਾ ਕਿ ਮੋਦੀ ਨੂੰ ਇਸ ਦੀ ਸਫਾਈ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਸੰਬਰ 2012 ਵਿੱਚ ਯੂਪੀਏ ਸਰਕਾਰ ਸਮੇਂ ਟੈਂਡਰ ਆਏ ਸਨ ਤਾਂ ਰਾਫੇਲ ਦੀ ਕੀਮਤ ਅੱਜ ਦੇ ਮੁਕਾਬਲੇ ਅੱਧੀ ਮਿਲ ਰਹੀ ਸੀ। ਮੋਦੀ ਨੇ ਉਨ੍ਹਾਂ ਦੀ ਸਰਕਾਰ ਦਾ ਸੌਦਾ ਰੱਦ ਕਰਕੇ ਨਵੇਂ ਸਿਰੇ ਤੋਂ ਕਰਾਰ ਕਰ ਮਹਿੰਗੀ ਕੀਮਤ ‘ਤੇ ਜਹਾਜ਼ ਖਰੀਦਣ ਦੀ ਗੱਲ ਕਰ ਲਈ। ਉਨ੍ਹਾਂ ਇਹ ਵੀ ਕਿਹਾ ਕਿ ਇਰਾਨ ਨੇ ਵੀ ਮੋਦੀ ਦੇ ਨਾਲ ਹੀ ਜਹਾਜ਼ ਖਰੀਦਣ ਦਾ ਸੌਦਾ ਕੀਤਾ ਤੇ ਉਨ੍ਹਾਂ ਨੂੰ ਸਸਤੀ ਕੀਮਤ ‘ਤੇ ਮਿਲੇ ਹਨ।

LEAVE A REPLY

Please enter your comment!
Please enter your name here