ਅਕਾਲੀ ਦਲ ਤੇ ਕਾਂਗਰਸ ਵੱਲੋਂ ਸਿਆਸੀ ਲੜਾਈ ਲਈ ਸ੍ਰੀ ਅਕਾਲ ਤਖ਼ਤ ਦਾ ਸਹਾਰਾ

0
4

ਅੰਮ੍ਰਿਤਸਰ (ਸਾਰਾ ਯਹਾ) : ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ਇੱਕ-ਦੂਜੇ ਨੂੰ ਘੇਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਹਾਰਾ ਲਿਆ ਜਾ ਰਿਹਾ ਹੈ। ਵੀਰਵਾਰ ਨੂੰ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਤੇ ਸ਼ੁਕਰਵਾਰ ਨੂੰ ਅਕਾਲੀ ਦਲ ਸੁਖਜਿੰਦਰ ਰੰਧਾਵਾ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ।

ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਰੰਧਾਵਾ ਨੂੰ ਘੇਰਦਿਆਂ ਕਿਹਾ ਹੈ ਕਿ ਉਨ੍ਹਾਂ ਬਾਣੀ ਦੀ ਤੁਕ ਤਰੋੜ-ਮਰੋੜ ਕੇ ਪੇਸ਼ ਕੀਤੀ ਹੈ। ਇਹ ਇੱਕ ਬੱਜਰ ਗੁਨਾਹ ਹੈ। ਇਸ ਲਈ ਉਨ੍ਹਾਂ ਖਿਲਾਫ ਅਕਾਲ ਤਖ਼ਤ ਤੋਂ ਕਾਰਵਾਈ ਹੋਏ। ਇਸ ਦੇ ਨਾਲ ਹੀ ਪੁਰਾਣਾ ਮੁੱਦਾ ਚੁੱਕਦਿਆਂ ਅਕਾਲੀ ਦਲ ਨੇ ਰੰਧਾਵਾ ਤੋਂ ਕੀਤੀ ਮੰਗ ਕਿ ਉਨ੍ਹਾਂ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਵੱਲੋਂ ਕੀਤੀ ਬੱਜਰ ਗਲਤੀ ਦੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫੀ ਮੰਗਣ।

ਵਲਟੋਹਾ ਨੇ ਦਾਅਵਾ ਕੀਤਾ ਕਿ ਰੰਧਾਵਾ ਦੇ ਪਿਤਾ ਨੇ ਆਪ੍ਰੇਸ਼ਨ ਬਲਿਊ ਸਟਾਰ ‘ਤੇ ਇੰਦਰਾ ਗਾਂਧੀ ਦੀ ਸਿਫਤ ਕੀਤੀ ਸੀ। ਇਸ ਲਈ ਉਹ ਪਹਿਲਾਂ ਮਾਫੀ ਮੰਗਣ ਤੇ ਫੇਰ ਹੀ ਆਪਣੇ ਆਪ ਨੂੰ ਸਿੱਖ ਅਖਵਾਉਣ ਦਾ ਹੱਕ ਰੱਖਦੇ ਹਨ।

ਦਰਅਸਲ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਗਿਆਨੀ ਗੁਰਮੁਖ ਸਿੰਘ ਦੇ ਪਹਿਲਾਂ ਤਬਾਦਲੇ ਤੇ ਫਿਰ ਨਾਟਕੀ ਢੰਗ ਨਾਲ ਸ੍ਰੀ ਅਕਾਲ ਤਖ਼ਤ ਦਾ ਹੈੱਡ ਗ੍ਰੰਥੀ ਲਾਉਣ ਬਾਰੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਸੀ। ਉਨ੍ਹਾਂ ਇਸ ਸਾਰੇ ਮਾਮਲੇ ਪਿੱਛੇ ਅਕਾਲੀ ਦਲ ਵੱਲ ਵੀ ਉਂਗਲ ਉਠਾਈ ਸੀ।


EDITED BY : SARA YAHA | | Last Updated :6:40 pm 24 august 2018

LEAVE A REPLY

Please enter your comment!
Please enter your name here