550 ਸਾਲਾ ਮੌਕੇ ਪੰਜਾਬ ਵਿਧਾਨ ਸਭਾ ਦਾ ਖ਼ਾਸ ਇਜਲਾਸ!

0
23

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਖ਼ਾਸ ਇਜਲਾਸ ਬੁਲਾਉਣ ਦਾ ਸੁਝਾਅ ਦਿੱਤਾ ਗਿਆ ਹੈ। ਇਸ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਜਲਾਸ ਵਿੱਚ ਖਾਸ ਤੌਰ ‘ਤੇ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਜਲਾਸ ਬੁਲਾਉਣ ਦਾ ਸੁਝਾਅ ਪੇਸ਼ ਕੀਤਾ ਗਿਆ ਹੈ। ਇਜਲਾਸ ਦੀਆਂ ਤਾਰੀਖ਼ਾਂ ਅਜੇ ਤੈਅ ਨਹੀਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਇੱਕ ਦਿਨ ਦਾ ਇਜਲਾਸ ਰਹੇਗਾ।

LEAVE A REPLY

Please enter your comment!
Please enter your name here