6 ਵਿਅਕਤੀ 8 ਚੋਰੀ ਦੇ ਮੋਟਰਸਾਈਕਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

0
5

ਮਾਨਸਾ, 01 ਮਈ ( ਹੀਰਾ ਸਿੰਘ ਮਿੱਤਲ) : ਮਾਨਸਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਿਲ ਹੋਈ, ਇਸ ਮੌਕੇ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਚੋਰੀ ਦੇ 8 ਮੋਟਰਸਾਈਕਲਾਂ ਅਤੇ 1200 ਨਸ਼ੀਲੀਆਂ ਗੋਲੀਆਂ ਟਰਾਡੋਲ-100 ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਐਸ.ਪੀ. (ਐਚ) ਡਾ. ਸਚਿਨ ਗੁਪਤਾ ਨੇ ਦੱਸਿਆ ਕਿ ਡੀ.ਐਸ.ਪੀ. ਸਰਦੂਲਗੜ੍ਹ ਸ਼੍ਰੀ ਸੰਜੀਵ ਗੋਇਲ ਹਦਾਇਤਾਂ ‘ਤੇ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਜੌੜਕੀਆਂ ਦੀ ਅਗਵਾਈ ਹੇਠ ਪ੍ਰੁਲਿਸ ਪਾਰਟੀ ਵੱਲੋਂ ਭਾਖੜਾ ਨਹਿਰ ਦੇ ਪੁਲ ਬਾਹੱਦ ਕੁਸਲਾ ‘ਤੇ ਨਾਕਾਬੰਦੀ ਦੌਰਾਨ ਹਰਜਿੰਦਰ ਸਿੰਘ ਉਰਫ਼ ਕਾਲੀ ਅਤੇ ਸੁਖਜੀਤ ਸਿੰਘ ਉਰਫ਼ ਸੁਖਜੀਤਾ ਵਾਸੀ ਝੇਰਿਆਂਵਾਲੀ ਨੂੰ ਚੋਰੀ ਦੇ ਮੋਟਰ ਸਾਈਕਲ ਸਪਲੈਂਡਰ ਅਤੇ 1200 ਨਸ਼ੀਲੀਆਂ ਗੋਲੀਆਂ ਟਰਾਡੋਲ-100 ਸਮੇਤ ਕਾਬੂ ਕਰ ਲਿਆ।
  ਡਾ. ਸਚਿਨ ਗੁਪਤਾ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਖਿਲਾਫ਼ ਅਧੀਨ ਧਾਰਾ 22.25/61/85 ਐਨ.ਡੀ.ਪੀ.ਐਸ. ਐਕਟ ਦੀ ਧਾਰਾ 379, 411, 120ਬੀ ਆਈ.ਪੀ.ਸੀ. ਥਾਣਾ ਜੋੜਕੀਆਂ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਸੁਖਪ੍ਰੀਤ ਸਿੰਘ ਵਾਸੀ ਝੇਰਿਆਂਵਾਲੀ, ਗੁਰਪ੍ਰੀਤ ਸਿੰਘ ਵਾਸੀ ਝੰਡਾ ਕਲਾਂ ਅਤੇ ਗੁਰਪ੍ਰੀਤ ਸਿੰਘ ਵਾਸੀ ਬੀਰੇਵਾਲਾ ਜੱਟਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 5 ਚੋਰੀ ਦੇ ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ। ਉਨ੍ਹਾਂ ਦੱਸਿਆ ਕਿ ਹਰਜਿੰਦਰ ਸਿੰਘ ਅਤੇ ਸੁਖਜੀਤ ਸਿੰਘ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ, ਤਾਂ ਜੋ ਇਨ੍ਹਾਂ ਪਾਸੋਂ ਹੋਰ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਸਕੇ।
ਐਸ.ਪੀ. (ਐਚ) ਡਾ. ਸਚਿਨ ਗੁਪਤਾ ਨੇ ਦੱਸਿਆ ਕਿ ਇਸੇ ਤਰ੍ਹਾਂ ਡੀ.ਐਸ.ਪੀ. ਸ਼੍ਰੀ ਕਰਨਵੀਰ ਸਿੰਘ ਦੀਆਂ ਹਦਾਇਤਾਂ ਅਤੇ ਐਸ.ਆਈ. ਸ਼੍ਰੀ ਗੁਰਮੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-2 ਮਾਨਸਾ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਵਿਅਕਤੀ ਸਾਗਰ ਵਾਸੀ ਵਾਰਡ ਨੰਬਰ 19 ਮਾਨਸਾ ਨੂੰ 2 ਮੋਟਰਸਾਈਕਲਾਂ ਸਮੇਤ ਪੁਲਿਸ ਪਾਰਟੀ ਨੇ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀਆਂ ਵਿਰੁੱਧ ਆਈ.ਪੀ.ਸੀ ਦੀ ਧਾਰਾ 379, 411 ਅਧੀਨ ਪੁਲਿਸ ਸਟੇਸ਼ਨ ਸਿਟੀ-2 ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਾਗਰ ਨੇ ਜਨਕ ਮੁਨਿਆਦੀ ਵਾਲੀ ਗਲੀ ਵਾਰਡ ਨੰਬਰ 7 ਮਾਨਸਾ ਵਿੱਚੋਂ ਅਯੂਸ਼ ਸ਼ਰਮਾ ਦੇ ਘਰ ਅੱਗੇ ਖੜ੍ਹਾ ਮੋਟਰ ਸਾਈਕਲ ਮਾਰਕਾ ਬਜਾਜ ਪਲਟੀਨਾਂ ਨੰਬਰੀ ਪੀ.ਬੀ. 31 ਜੀ 7166 ਚੋਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁੱਦਈ ਅਯੂਸ਼ ਨੇ ਸਾਗਰ ਨੂੰ ਉਸਦੇ ਮੋਟਰ ਸਾਈਕਲ ‘ਤੇ ਜਾਂਦੇ ਹੋਏ ਦੇਖਿਆ ਸੀ, ਜਿਸ ਨੂੰ ਉਹ ਪਹਿਲਾਂ ਤੋਂ ਹੀ ਜਾਣਦਾ ਸੀ। ਉਨ੍ਹਾਂ ਦੱਸਿਆ ਕਿ ਅਯੂਸ਼ ਨੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਕੋਲ ਆਪਣਾ ਬਿਆਨ ਲਿਖਵਾਇਆ ਅਤੇ ਤਫਤੀਸ਼ ਦੌਰਾਨ ਸਾਗਰ ਤੋਂ ਅਯੂਸ਼ ਸ਼ਰਮਾ ਦਾ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਸਾਗਰ ਦੀ ਨਿਸ਼ਾਨਦੇਹੀ ‘ਤੇ ਇੱਕ ਹੋਰ ਮੋਟਰਸਾਈਕਲ ਮਾਰਕਾ ਸੁਪਰ ਸਪਲੈਂਡਰ ਬਿਨ੍ਹਾਂ ਨੰਬਰੀ ਵੀ ਬਰਾਮਦ ਕੀਤਾ ਗਿਆ।
ਐਸ.ਪੀ. ਡਾ. ਸਚਿਨ ਗੁਪਤਾ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।


EDITED BY : SARA YAHA PUNJABI NEWS

LEAVE A REPLY

Please enter your comment!
Please enter your name here