65 ਵੇਂ ਸਹਿਕਾਰੀ ਸਪਤਾਹ ਮੌਕੇ ਵਿਸ਼ੇਸ਼ ਜਾਗ੍ਰਿਤੀ ਪ੍ਰੋਗਰਾਮ ਦਾ ਆਯੋਜਨ

0
5

ਮਾਨਸਾ,  20 ਨਵੰਬਰ (ਬਲਜੀਤ ਸ਼ਰਮਾ) : 65 ਵੇਂ ਸਹਿਕਾਰੀ ਸਪਤਾਹ ਮੌਕੇ ਅੱਜ ਵਿਸ਼ੇਸ਼ ਜਾਗ੍ਰਿਤੀ ਪ੍ਰੋਗਰਾਮ ਦਾ ਆਯੋਜਨ ਸਹਿਕਾਰੀ ਬੈਂਕ ਵਿਖੇ ਕੀਤਾ ਗਿਆ ਜਿਥੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਹਿਕਾਰੀ ਸਪਤਾਹ ਮੌਕੇ ਵੀ ਸਿਹਤ ਵਿਭਾਗ ਵੱਲੋਂ ਗਲ, ਕੰਨ, ਨੱਕ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ ਹੈ।
    ਮੈਨੇਜਿੰਗ ਡਾਇਰੈਕਟਰ ਸ੍ਰੀ ਹਰਵਿੰਦਰ ਢਿੱਲੋਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਹਿਕਾਰੀ ਬੈਂਕ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਚਾਨਣਾਂ ਪਾਇਆ। ਉਨ੍ਹਾਂ ਕਿਹਾ ਕਿ ਕਿਸਾਨ ਸਹਿਕਾਰੀ ਬੈਂਕਾਂ ਨੂੰ ਸਹਿਯੋਗ ਦੇਣ ਅਤੇ ਬੈਂਕ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।
ਇਸ ਪ੍ਰੋਗਰਾਮ ਦੌਰਾਨ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਪ੍ਰਤੀ ਜਾਗਰੂਕ ਕਰਦੀ ਇਕ ਫਿਲਮ ਵਿਖਾਈ ਗਈ ਅਤੇ ਸ੍ਰੀ ਢਿੱਲੋਂ ਦੁਆਰਾ ਸਿਵਲ ਸਰਜਨ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਦੇ ਹੋਏ ਉਨ੍ਹਾਂ ਦਾ ਇਸ ਪ੍ਰੋਗਰਾਮ ਵਿਚ ਪਹੁੰਚਣ ਤੇ ਧੰਨਵਾਦ ਕੀਤਾ ਗਿਆ।
ਇਸ ਮੌਕੇ ਡਾ. ਰਣਜੀਤ ਰਾਏ, ਡਾ. ਦਿਸ਼ਾ ਗੋਇਲ, ਡਾ. ਦੀਪ ਦਿਆਲ ਤੋਂ ਇਲਾਵਾ ਸਹਿਕਾਰੀ ਬੈਂਕ ਕਰਮਚਾਰੀ ਅਤੇ ਕਿਸਾਨ ਹਾਜ਼ਰ ਸਨ।


EDITED BY : SARA YAHA | | Last Updated : 7:05 PM 20 ਨਵੰਬਰ 2018

LEAVE A REPLY

Please enter your comment!
Please enter your name here