ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਫਫੜੇ ਭਾਈਕੇ ਵਿਖੇ ਲਗਾਇਆ ਐਨ.ਐਸ.ਐਸ ਕੈਂਪ

0
14

ਮਾਨਸਾ, 22 ਨਵੰਬਰ (ਹੀਰਾ ਸਿੰਘ ਮਿੱਤਲ) : ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਅੱਜ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈਕੇ ਵਿਖੇ ਐਨ.ਐਸ.ਐਸ. ਕੈਂਪ ਲਗਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੂੰ ਸਮਾਜ ਵਿਚ ਸੇਵਾ ਭਾਵਨਾ ਨਾਲ ਵਿਚਰਨ ਦੀ ਪ੍ਰੇਰਨਾ ਦਿੱਤੀ ਗਈ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਰਘਬੀਰ ਮਾਨ ਨੇ ਦੱਸਿਆ ਕਿ ਅੱਜ ਦੇ ਇਸ ਕੌਮੀ ਸੇਵਾ ਯੋਜਨਾ ਯੂਨਿਟ ਵਿਚ ਹਾਜ਼ਰ ਵਿਦਿਆਰਥੀਆਂ ਦੁਆਰਾ ਸਕੂਲ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਅਜਿਹੇ ਉਪਰਾਲਿਆਂ ਸਦਕਾ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਇਆ ਜਾ ਸਕਦਾ ਹੈ।


EDITED BY : SARA YAHA | | Last Updated : 7:50 PM 22 ਨਵੰਬਰ 2018

LEAVE A REPLY

Please enter your comment!
Please enter your name here