*69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਕੁੜੀਆਂ ਦੇ ਬੇਸਬਾਲ ਅੰਡਰ 19 ਮੁਕਬਲਿਆਂ ਦਾ ਆਰੰਭ*

0
14

ਬਰਨਾਲਾ, 6 ਨਵੰਬਰ(ਸਾਰਾ ਯਹਾਂ/ਮੁੱਖ ਸੰਪਾਦਕ) : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਬੇਸਬਾਲ ਅੰਡਰ 19 ਸਾਲ (ਲੜਕੀਆਂ) ਦੇ ਮੁਕਾਬਲੇ ਅੱਜ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ੁਰੂ ਹੋ ਗਏ ਹਨ।

ਇਹਨਾਂ ਖੇਡਾਂ ਦਾ ਉਦਘਾਟਨ ਕਰਨ ਲਈ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਨੇ ਖਿਡਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ ਅਤੇ ਖੇਡ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਕਰਵਾਏ ਏ ਲੀਗ ਮੈਚਾਂ ਵਿੱਚੋਂ ਲੁਧਿਆਣਾ ਨੇ ਮਾਲੇਰਕੋਟਲਾ, ਜਲੰਧਰ ਨੇ ਮਾਨਸਾ ਅਤੇ ਸੰਗਰੂਰ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ ਹਰਾਇਆ। ਇਸ ਮੌਕੇ ਪ੍ਰਿੰਸੀਪਲ ਰਾਜ਼ੇਸ਼ ਕੁਮਾਰ, ਬਲਜਿੰਦਰ ਸਿੰਘ, ਮਲਕੀਤ ਸਿੰਘ, ਸਤਵੀਰ ਸਿੰਘ, ਦਿਨੇਸ਼ ਕੁਮਾਰ, ਲਵਲੀਨ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ, ਸੁਰਜੀਤ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ, ਲਖਵੀਰ ਸਿੰਘ, ਸੁਖਰਾਜ ਕੌਰ, ਗੁਰਸਿਮਰਤ ਕੌਰ, ਰਮਨਦੀਪ ਸਿੰਘ, ਮਨਜਿੰਦਰ ਸਿੰਘ, ਸੰਸਾਰ ਸਿੰਘ, ਅਰਚਨਾ, ਰਮਜ਼ਾਨ ਖਾਨ, ਭੁਪਿੰਦਰ ਸਿੰਘ, ਅਮਨਦੀਪ ਕੌਰ, ਰਵਿੰਦਰ ਕੌਰ, ਗੁਰਲਾਲ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰ ਮੌਜੂਦ ਸਨ।

LEAVE A REPLY

Please enter your comment!
Please enter your name here