*69 ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ*

0
18

ਗਿੱਦੜਬਾਹਾ (ਸਾਰਾ ਯਹਾਂ/ਮਨੀਸ਼ ਗਰਗ) : ਜੇ ਐਨ ਜੇ ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 69ਵੀਆਂ ਪੰਜਾਬ ਰਾਜ ਜਿਲਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ ਗਿੱਦੜਬਾਹਾ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸਰਦਾਰ ਗੁਰਦਾਸ ਸਿੰਘ ਮਾਨ ਜੀ ਨੇ ਦੱਸਿਆ ਕਿ ਇਹਨਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਸਕੂਲ ਦੇ ਬਾਕਸਿੰਗ ਖਿਡਾਰੀਆਂ ਨੇ ਕੁੱਲ 13 ਗੋਲਡ ਮੈਡਲ 12 ਸਿਲਵਰ ਮੈਡਲ ਅਤੇ 12 ਹੀ ਕਾਂਸੇ ਦੇ ਮੈਡਲ ਜਿੱਤੇ ਹਨ, ਇਸੇ ਤਰਾਂ ਕੁਸ਼ਤੀਆਂ ਵਿੱਚ 5 ਗੋਲਡ ਮੈਡਲ 4 ਸਿਲਵਰ ਮੈਡਲ ਤੇ 1 ਕਾਂਸੇ ਦਾ ਮੈਡਲ ਜਿੱਤਿਆ ਹੈ, ਯੋਗਾ ਖੇਡ ਦੇ ਵਿੱਚ 2 ਗੋਲਡ ਮੈਡਲ 2 ਸਿਲਵਰ ਮੈਡਲ 1 ਕਾਂਸੇ ਦਾ ਮੈਡਲ ਅਤੇ ਤਾਈਕਵਾਡੋਂ ਵਿੱਚ 2 ਗੋਲਡ ਅਤੇ 3 ਸਿਲਵਰ ਮੈਡਲ ਜਿੱਤ ਕੇ ਖਿਡਾਰੀਆਂ ਨੇ ਆਪਣੇ ਸਕੂਲ ਅਤੇ ਆਪਣੇ ਮਾਂ ਬਾਪ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਇਹ ਸਭ ਖਿਡਾਰੀਆਂ ਦੀ ਸਖਤ ਮਿਹਨਤ ਅਤੇ ਸਬੰਧਤ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਹੀ ਸੰਭਵ ਹੋਇਆ ਹੈ ਸਕੂਲ ਦੇ ਖਿਡਾਰੀ ਆਪਣੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਚੰਗਾ ਨਾਮਣਾ ਖੱਟ ਰਹੇ ਹਨ, ਉਹਨਾਂ ਅੱਗੇ ਸੋਨ ਤਗਮਾ ਜੇਤੂ ਖਿਡਾਰੀਆਂ ਨੂੰ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here