7 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

0
14

ਮਾਨਸਾ, 26 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਲਗਾਇਆ ਗਿਆ 7 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਆਈ.ਟੀ.ਆਈ. ਸ਼੍ਰੀ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਕੈਂਪ ਦੇ ਆਖਰੀ ਦਿਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਾਨਸਾ ਸ਼੍ਰੀ ਰਘਵੀਰ ਸਿੰਘ ਮਾਨ ਵੱਲੋਂ ਵਲੰਟੀਅਰਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਲਗਾਏ ਗਏ ਕੈਂਪ ਦੌਰਾਨ ਬੈਸਟ ਵਲੰਟੀਅਰ ਲੜਕਿਆਂ ਵਿੱਚੋਂ ਬਨਿੱਤ ਸਿੰਘ ਟਰੇਡ ਵੈਲਡਰ ਅਤੇ ਲੜਕੀਆਂ ਵਿੱਚੋਂ ਅਮਨਦੀਪ ਕੌਰ ਟਰੇਡ ਕਟਾਈ-ਸਿਲਾਈ ਚੁਣੇ ਗਏ। ਸ਼੍ਰੀ ਰਘਵੀਰ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਨ੍ਹਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਵਿੱਚ ਇੱਕਠੇ ਮਿਲ ਜੁਲ ਕੇ ਰਹਿਣ ਦੀ ਭਾਵਨਾ ਪੈਦਾ ਹੁੰਦੀ ਹੈ, ਉਥੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਹੋਰ ਸਮਾਜਿਕ ਕੰਮਾਂ ਵਿੱਚ ਆਪਣੀ ਸੁਹਿਰਦ ਭੁਮਿਕਾ ਅਦਾ ਕਰਨ ਦੀ ਭਾਵਨਾ ਦਾ ਵੀ ਸੰਚਾਰ ਹੁੰਦਾ ਹੈ। ਉਨ੍ਹਾਂ ਸਾਰੇ ਐਨ.ਐਸ. ਵਲੰਟੀਅਰਾਂ ਨੂੰ ਕੌਮੀ ਸੇਵਾ ਯੋਜਨਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਵਧਾਈ ਵੀ ਦਿੱਤੀ। ਇਸ ਦੇ ਪ੍ਰੋਜੈਕਟ ਕੰਮ ਵਜੋਂ ਮਾਨਸਾ ਕੈਂਚੀਆਂ ਅਤੇ ਆਈ.ਟੀ.ਆਈ. ਦੀ ਸਾਫ਼-ਸਫਾਈ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਹਰਵਿੰਦਰ ਕੁਮਾਰ ਨੇ ਸਭਿਆਚਾਰਕ ਅਤੇ ਵਾਤਾਵਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। 

LEAVE A REPLY

Please enter your comment!
Please enter your name here