70 ਨਸ਼ੀਲੀਆਂ ਸ਼ੀਸ਼ੀਆਂ ਅਤੇ 1900 ਗੋਲੀਆਂ ਸਮੇਤ 2 ਕਾਬੂ

0
70
ਮਾਨਸਾ, 17 ਸਤੰਬਰ (ਹੀਰਾ ਸਿੰਘ ਮਿੱਤਲ): ਐਸ.ਐਸ.ਪੀ. ਮਾਨਸਾ ਸ੍ਰ. ਮਨਧੀਰ ਸਿੰਘ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਸੀ.ਆਈ.ਏ ਸਟਾਫ਼ ਵੱਲੋਂ ਗਸ਼ਤ ਦੌਰਾਨ ਸਰਦੂਲਗੜ੍ਹ ਦੀ ਹੱਦ ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਕਾਰ ਵਿਚੋਂ 70 ਨਸ਼ੀਲੀਆਂ ਸ਼ੀਸ਼ੀਆਂ (ਕੋਰੇਕਸ) ਅਤੇ 1900  ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕਾਰ ਨੂੰ ਕਬਜ਼ੇ ਵਿਚ ਲੈਂਦਿਆਂ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕਰਵਾਇਆ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਯੋਗੇਸ਼ ਕੁਮਾਰ ਵਾਸੀ ਵਾਰਡ ਨੰ: 4 ਪੁਰਾਣੀ ਸਬਜ਼ੀ ਮੰਡੀ ਰੋਡ ਮਾਨਸਾ ਅਤੇ ਸੋਨੂੰ ਕੁਮਾਰ ਵਾਸੀ ਭੱਠਾ ਬਸਤੀ ਮਾਨਸਾ ਵਜ਼ੋਂ ਹੋਈ ਹੈ ਜਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਪੁੱਛਗਿੱਛ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਨਸਿ਼ਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਇਸੇ ਤਰਾਂ ਜਾਰੀ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤਾਂ ਜੋ ਨਸਿ਼ਆਂ ਦੀ ਤਸਕਰੀ ਨੂੰ ਠੱਲ੍ਹ ਪਾ ਕੇ ਜਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

EDITED BY : SARA YAHA | | Last Updated : 7:15 pm 17  September  2018

LEAVE A REPLY

Please enter your comment!
Please enter your name here