72ਵਾਂ ਆਜ਼ਾਦੀ ਦਿਹਾੜਾ: ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਲਹਿਰਾਇਆ ਤਿਰੰਗਾ

0
4

ਜਲੰਧਰ (ਸਾਰਾ ਯਹਾ )— 15 ਅਗਸਤ ਯਾਨੀ ਅੱਜ ਪੂਰੇ ਦੇਸ਼ ਭਰ ‘ਚ 72ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਕਾਂਗਰਸੀ ਆਗੂ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅੱਗੇ ਵਧ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸਮਾਰੋਹ ਦੌਰਾਨ ਪੁਲਸ ਅਧਿਕਾਰੀਆਂ ਦੇ ਨਾਲ ਕਈ ਲੋਕ ਮੌਜੂਦ ਸੀ।

PunjabKesari
ਜ਼ਿਕਰਯੋਗ ਹੈ ਕਿ 15 ਅਗਸਤ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕਰਦੇ ਹੋਏ 850 ਪੁਲਸ ਮੁਲਾਜ਼ਮਾਂ ਦੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਆਲੇ-ਦੁਆਲੇ ਸਮੇਤ ਕਈ ਸਥਾਨਾਂ ‘ਤੇ ਕਮਿਸ਼ਨਰੇਟ ਪੁਲਸ ਨੇ ਚੋਰ, ਲੁਟੇਰਿਆਂ ਤੇ ਸ਼ੱਕੀ ਲੋਕਾਂ ‘ਤੇ ਨਜ਼ਰ ਰੱਖਣ ਲਈ ਗੁਪਤ ਸਥਾਨਾਂ ‘ਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਹਨ।


EDITED BY : SARA YAHA | | Last Updated :1:40 pm 15 august 2018

LEAVE A REPLY

Please enter your comment!
Please enter your name here