

ਮਾਨਸਾ, 27 ਫਰਵਰੀ (ਸਾਰਾ ਯਹਾ,(ਬਲਜੀਤ ਸ਼ਰਮਾ) : ਚੋਣਾ ਦੌਰਾਨ ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਸਬੰਧੀ ਇਸ ਟ੍ਰੇਨਿੰਗ ਦੌਰਾਨ ਪੂਰੀ ਜਾਣਕਾਰੀ ਪ੍ਰਾਪਤ ਕਰ ਲੈਣ, ਤਾਂ ਜੋ ਚੋਣਾ ਦੌਰਾਨ ਕਿਸੇ ਵੀ ਕਿਸਮ ਦੀ ਕਮੀ-ਪੇਸ਼ੀ ਸਾਹਮਣੇ ਨਾ ਆ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤੇ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਲੋਕ ਸਭਾ ਚੋਣਾ-2019 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਚੱਲ ਰਹੀ ਤਿੰਨ ਰੋਜ਼ਾ ਟ੍ਰੇਨਿੰਗ ਦੇ ਦੂਜੇ ਦਿਨ ਕੀਤਾ।
ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਚੋਣਾ ਵਿੱਚ ਹਰੇਕ ਈ.ਵੀ.ਐਮ. (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਨਾਲ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ) ਮਸ਼ੀਨਾਂ ਨੂੰ ਜੋੜਿਆ ਜਾਵੇਗਾ। ਇਸ ਲਈ ਹਰਕੇ ਅਧਿਕਾਰੀ ਅਤੇ ਕਰਮਚਾਰੀ ਜਿਨ੍ਹਾਂ ਇਸ ਦੀ ਵਰਤੋਂ ਸਬੰਧੀ ਪੂਰੀ ਧਿਆਨ ਨਾਲ ਟ੍ਰੇਨਿੰਗ ਲੈਣੀ ਯਕੀਨੀ ਬਣਾਏ।
ਟ੍ਰੇਨਿੰਗ ਦੌਰਾਨ ਟ੍ਰੇਨਰਾਂ ਵੱਲੋਂ ਮੋਜੂਦਾ ਨੂੰ ਪੋਲਿੰਗ ਪਾਰਟੀਆਂ ਵੱਲੋਂ ਚੋਣਾ ਵਾਲੇ ਦਿਨ ਕੀ-ਕੀ ਇੰਤਜ਼ਾਮ ਜ਼ਰੂਰੀ ਹਨ ਅਤੇ ਈ.ਵੀ.ਐਮ. ਅਤੇ ਵੀ.ਵੀ.ਪੈਟ ਦੀ ਵਰਤੋਂ ਕਿਸ ਢੰਗ ਨਾਲ ਕਰਨੀ ਹੈ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਢੱਚਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਿਸ਼ਿਸ਼ਟ ਅਤੇ ਤਹਿਸੀਲਦਾਰ ਚੋਣ ਸ਼੍ਰੀ ਗੁਰਚਰਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
EDITED BY : SARA YAHA | | Last Updated : 8:17 pm 27 ਫ਼ਰਵਰੀ 2019























