ਭਾਰਤ ‘ਤੇ ਜਵਾਬੀ ਹਮਲੇ ਮਗਰੋਂ ਬੋਲੇ ਪਾਕਿ ਪੀਐਮ ਇਮਰਾਨ ਖਾਨ

0
71

ਲਾਹੌਰ: ਭਾਰਤ ਤੇ ਪਾਕਿਸਤਾਨ ਦਰਮਿਆਨ ਜਾਰੀ ਤਣਾਅ ਦੌਰਾਨ ਬੁੱਧਵਾਰ ਨੂੰ ਪਾਕਿਸਤਾਨ ਨੇ ਭਾਰਤ ਦੇ ਦੋ ਲੜਾਕੂ ਜਹਾਜ਼ਾਂ ਨੂੰ ਡਿੱਗਣ ਤੇ ਦੋ ਪਾਇਲਟਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਪਾਕਿਸਤਾਨ ਦੇ ਇਨ੍ਹਾਂ ਦਾਅਵਿਆਂ ‘ਤੇ ਭਾਰਤ ਨੇ ਮਿਗ-21 ਲੜਾਕੂ ਜਹਾਜ਼ ਡੇਗਣ ਤੇ ਇੱਕ ਪਾਇਲਟ ਦੇ ਗ਼ਾਇਬ ਹੋਣ ਦੀ ਗੱਲ ਨੂੰ ਕਬੂਲ ਲਿਆ ਹੈ। ਇਸੇ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਨੂੰ ਇੱਕ ਵਾਰ ਫਿਰ ਗੱਲਬਾਤ ਲਈ ਸੱਦਾ ਦਿੱਤਾ ਹੈ।

ANI

@ANI

Pakistan Prime Minister Imran Khan: If a war takes place, it will not be in my or Narendra Modi’s control. If you want any kind of talks on terrorism, we are ready. Better sense must prevail. We should sit down & talk

ਇਮਰਾਨ ਖ਼ਾਨ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ੌਜ ਨੂੰ ਮਜਬੂਰੀ ਵਿੱਚ ਜਵਾਬ ਦੇਣਾ ਪਿਆ ਸੀ, ਕਿਉਂਕਿ ਜੇਕਰ ਪ੍ਰਤੀਕਿਰਿਆ ਨਾ ਦਿੰਦੇ ਤਾਂ ਅਪਰਾਧੀ ਕਰਾਰ ਦੇ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਕੋਲ ਜੋ ਹਥਿਆਰ ਹਨ, ਉਨ੍ਹਾਂ ਨਾਲ ਜੰਗ ਹੋਈ ਤਾਂ ਅੰਜਾਮ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਪਾਕਿ ਪੀਐਮ ਨੇ ਆਪਣੇ ਦੇਸ਼ਵਾਸੀਆਂ ਨੂੰ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਉਨ੍ਹਾਂ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਦੀ ਪੇਸ਼ਕਸ਼ ਕੀਤੀ ਸੀ ਤੇ ਹੁਣ ਵੀ ਉਹ ਗੱਲਬਾਤ ਦੀ ਅਪੀਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਹੋਈ ਕਾਰਵਾਈ ਦਾ ਜਵਾਬ ਉਸੇ ਦਿਨ ਇਸ ਲਈ ਨਹੀਂ ਦਿੱਤਾ ਗਿਆ ਕਿ ਸਾਨੂੰ ਨਹੀਂ ਸੀ ਪਤਾ ਕਿ ਕਿੰਨਾ ਨੁਕਸਾਨ ਹੋਇਆ ਹੈ। ਇਸ ਲਈ ਅਸੀਂ ਬੁੱਧਵਾਰ ਨੂੰ ਕਾਰਵਾਈ ਕੀਤੀ। ਪਾਕਿ ਪੀਐਮ ਨੇ ਕਿਹਾ ਕਿ ਸਾਡੀ ਕਾਰਵਾਈ ਦਾ ਜਵਾਬ ਦੇਣ ਲਈ ਦੋ ਮਿਗ ਪਾਕਿਸਤਾਨੀ ਹੱਦ ਵਿੱਚ ਦਾਖ਼ਲ ਹੋਏ ਤੇ ਅਸੀਂ ਉਨ੍ਹਾਂ ਨੂੰ ਡੇਗ ਦਿੱਤਾ। ਪਾਇਲਟ ਸਾਡੇ ਕਬਜ਼ੇ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਅਕਲ ਤੋਂ ਕੰਮ ਲੈਣ ਦੀ ਲੋੜ ਹੈ।

ਇਮਰਾਨ ਖ਼ਾਨ ਨੇ ਦੁਨੀਆ ਵਿੱਚ ਹੋਈਆਂ ਜੰਗਾਂ ਦੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਲੜਾਈਆਂ ਬਾਰੇ ਅੰਦਾਜ਼ੇ ਗ਼ਲਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕੀ ਸਾਨੂੰ ਇਸ ਸਮੇਂ ਇਹ ਨਹੀਂ ਸੋਚਣਾ ਚਾਹੀਦਾ ਕਿ ਇੱਥੋਂ ਲੜਾਈ ਵਧਦੀ ਹੈ ਤਾਂ ਇਹ ਕਿੱਧਰ ਲੈ ਕੇ ਜਾਵੇਗੀ। ਇਹ ਨਾ ਮੇਰੇ ਨਾ ਨਰੇਂਦਰ ਮੋਦੀ ਦੇ ਕਾਬੂ ਵਿੱਚ ਰਹੇਗੀ। ਦਹਿਸ਼ਗਰਦੀ ਉੱਪਰ ਅਸੀਂ ਕਿਸੇ ਵੀ ਗੱਲਬਾਤ ਕਰਨਾ ਚਾਹੁੰਦੇ ਹਾਂ, ਸਾਨੂੰ ਬੈਠ ਕੇ ਗੱਲਬਾਤ ਨਾਲ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।


EDITED BY : SARA YAHA | | Last Updated : 8:37 pm 27 ਫ਼ਰਵਰੀ 2019

LEAVE A REPLY

Please enter your comment!
Please enter your name here