20 ਸਕੂਲਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਨੇ ਸੋਂਪੇ ਪ੍ਰੋਜੈਕਟਰ

0
34

ਮਾਨਸਾ, 5 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਪੜਾਉਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਵੱਖ-ਵੱਖ 20 ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਪ੍ਰੋਜੈਕਟਰਾਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਰਾਂ ਦੀ ਸਹਾਇਤਾ ਨਾਲ ਜਿੱਥੇ ਬੱਚੇ ਨਵੇ ਢੰਗ ਨਾਲ ਵਿਦਿਆ ਗ੍ਰਹਿਣ ਕਰ ਸਕਣਗੇ, ਉਥੇ ਹੀ ਉਨ੍ਹਾਂ ਦੀ ਪੜ੍ਹਾਈ ਵਿੱਚ ਹੋਰ ਵੀ ਨਿਖ਼ਾਰ ਆਏਗਾ।

ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਮਾਨਸਾ 10ਵੀਂ ਅਤੇ 12ਵੀਂ ਜਮਾਤਾਂ ਦੇ ਨਤੀਜਿਆਂ ਦੌਰਾਨ ਪਹਿਲੀਆਂ ਪੁਜੀਸ਼ਨਾਂ ਹਾਸਲ ਕਰ ਚੁੱਕੇ ਹੈ ਅਤੇ ਹੁਣ ਇਨ੍ਹਾਂ ਪ੍ਰੋਜੈਕਟਰਾਂ ਰਾਹੀਂ ਆਧੁਨਿਕ ਤਰੀਕਿਆਂ ਨਾਲ ਹੋਰ ਵੀ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਭਾਰਤ ਪੈਟਰੋਲੀਅਮ ਨਾਲ ਇੱਕ ਐਮ.ਓ.ਯੂ. ਸਾਈਨ ਕੀਤਾ ਗਿਆ ਸੀ, ਜਿਸ ਵਿੱਚ ਸਕੂਲਾਂ ਅਤੇ ਆਂਗਣਵਾੜੀ ਸਬੰਧੀ ਕੰਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਭਾਰਤ ਪੈਟਰੋਲੀਅਮ ਵੱਲੋਂ ਸੀ.ਐਸ.ਆਰ. ਅਧੀਨ 20 ਪ੍ਰੋਜੈਕਟਰ ਮੁਹੱਈਆ ਕਰਵਾਏ ਗਏ ਹਨ।ਉਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਰਾਂ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ, ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਦਿਸਚਸਪੀ ਵਧਾਈ ਜਾ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅਕਬਰਪੁਰ ਖੁਡਾਲ, ਬਹਾਦਰਪੁਰ, ਬੋੜਾਵਾਲ, ਬੁਰਜਹਰੀ, ਧਰਮਪੁਰਾ, ਗੁਰਨੇ ਕਲਾਂ, ਜੀਤਗੜ੍ਹ, ਝੰਡਾ ਕਲਾਂ, ਬਖ਼ਸ਼ੀਵਾਲਾ, ਕਲੀਪੁਰ, ਖੋਖਰ ਕਲਾਂ, ਕਿਸ਼ਨਗੜ੍ਹ, ਮਾਖਾ, ਕੋਰੀਵਾੜਾ, ਮੋਹਰ ਸਿੰੰਘ ਵਾਲਾ, ਸਹਾਰਨਾ, ਰੰਘੜਿਆਲ, ਉੱਭਾ ਬੁਰਜ ਢਿੱਲਵਾਂ, ਝੰਡੂਕੇ ਅਤੇ ਝੇਰਿਆਂਵਾਲੀ ਸਕੂਲਾਂ ਵਿੱਚ 5 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਰ ਮੁਹੱਈਆ ਕਰਵਾਏ ਗਏ ਸਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਰਾਂ ਦਾ ਇਨ੍ਹਾਂ 20 ਸਕੂਲਾਂ ਦੇ 4317 ਵਿਦਿਆਰਥੀਆਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਵਿੱਚ ਪਖਾਨਿਆਂ ਦੀ ਉਸਾਰੀ, ਸੋਕ ਪਿੱਟ ਦੀ ਉਸਾਰੀ ਮਗਨਰੇਗਾ ਅਤੇ ਭਾਰਤ ਪੈਟਰੋਲੀਅਮ (ਸੀ.ਐਸ.ਆਰ.) ਦੀ ਕਨਵਰਜੈਂਸ ਨਾਲ ਕੀਤੀ ਜਾ ਰਹੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਿਸ਼ਿਸ਼ਟ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਰਾਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਜਗਰੂਪ ਸਿੰਘ ਭਾਰਤੀ, ਸਟੇਟ ਕੋਆਰਡੀਨੇੇਟਰ ਸਮਾਰਟ ਸਕੂਲ ਸ਼੍ਰੀ ਅਮਰਜੀਤ ਸਿੰਘ ਚਹਿਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸ਼੍ਰੀ ਜਗਜੀਤ ਸਿੰਘ ਵਾਲੀਆ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਮੁਖੀ ਹਾਜ਼ਰ ਸਨ।


EDITED BY : SARA YAHA | | Last Updated : 7:41 pm 5 ਮਾਰਚ 2019

LEAVE A REPLY

Please enter your comment!
Please enter your name here