ਲੋਕ ਸਭਾ ਚੋਣਾਂ-2019: ਅਮਨ ਕਾਨੂੰਨ ਦੀ ਸਥਿਤੀ ਬਰਕਾਰ ਰੱਖਣ ਲਈ ਮਾਨਸਾ ਪੁਲਿਸ ਮੁਸਤੈਦ – ਐਸ.ਐਸ.ਪੀ.

0
35

ਮਾਨਸਾ, 12 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਐਸ.ਐਸ.ਪੀ. ਮਾਨਸਾ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਤੇ ਸੁਰੱਖਿਆ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਆਦਰਸ਼ ਚੋਣ ਜ਼ਾਬਤਾ 10 ਮਾਰਚ ਨੂੰ ਲਾਗੂ ਹੋ ਚੁੱਕਾ ਹੈ, ਇਸ ਕਰਕੇ ਜ਼ਿਲ੍ਹੇ ਵਿਚ ਜ਼ਾਬਤੇ ਦੌਰਾਨ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ, ਅੰਤਰਰਾਜੀ ਨਾਕਾਬੰਦੀ, ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੇ ਨਾਲ ਨਾਲ ਭਗੌੜੇ ਅਪਰਾਧੀਆਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾਣ ਤਾਂ ਜੋ ਲੋਕ ਸਭਾ ਚੋਣਾਂ-2019 ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ।
ਲੋਕ ਸਭਾ ਚੋਣਾਂ ਸਬੰਧੀ ਕੀਤੇ ਸੁਰੱਖਿਆ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅੰਤਰਰਾਜੀ ਸੜ੍ਹਕਾਂ ਉਪਰ ਸੀਲਿੰਗ ਪੁਆਇੰਟਾਂ ਤੇ ਲਗਾਤਾਰ 24 ਘੰਟੇ ਲਈ ਨਾਕਾਬੰਦੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਮਾਨਸਾ ਪੁਲਿਸ ਵੱਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ।


EDITED BY : SARA YAHA | | Last Updated : 7:16 pm 12 ਮਾਰਚ 2019

LEAVE A REPLY

Please enter your comment!
Please enter your name here