

ਮਾਨਸਾ, 27 ਮਾਰਚ( ਸਾਰਾ ਯਹਾ , ਬਲਜੀਤ ਸ਼ਰਮਾ) : ਸਿਹਤ ਵਿਭਾਗ ਪੰਜਾਬ ਵੱਲੋ ਸਪਰਸ਼ ਕੁਸ਼ਟ ਜਾਗਰੂਕਤਾ ਅਭਿਆਨ ਅਧੀਨ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਦੀ ਹਾਜਰੀ ਵਿਚ ਸਿਹਤ ਵਿਭਾਗ ਮਾਨਸਾ ਵੱਲੋਂ ਕੁਸ਼ਟ ਆਸ਼ਰਮ ਮਾਨਸਾ ਵਿਖੇ 26 ਮਾਰਚ ਨੂੰ ਕੁਸ਼ਟ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ 30 ਬੂਟਾਂ ਦੀਆਂ ਜੋੜੀਆਂ ਵੰਡੀਆਂ ਗਈਆਂ ਅਤੇ ਸਿਹਤ ਵਿਭਾਗ ਦੇ ਫੰਡਾਂ ਵਿੱਚੋ ਕੁਸ਼ਟ ਆਸ਼ਰਮ ਮਾਨਸਾ ਵਿਖੇ 8 ਪਖਾਨਿਆਂ ਦੀ ਰਿਪੇਅਰ ਅਤੇ ਰੰਗ-ਰੋਗਨ ਕਰਵਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਕਿਹਾ ਕਿ ਕੁਸ਼ਟਾਂ ਕਿਸੇ ਹੋਰ ਗੰਭੀਰ ਬਿਮਾਰੀ ਤੋਂ ਪੀੜਤ ਵਿਅਕਤੀ ਨਾਲ ਹਮੇਸ਼ਾ ਚੰਗਾ ਵਿਵਹਾਰ ਕੀਤਾ ਜਾਵੇ ਤਾਂ ਜੋ ਪੀੜਤ ਵਿਅਕਤੀ ਮਾਨਸਿਕ ਪੱਖੋਂ ਤਕੜਾ ਹੋ ਕੇ ਬਿਮਾਰੀ ਨੂੰ ਮਾਤ ਦੇ ਸਕੇ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਕਿਹਾ ਕਿ ਕੁਸ਼ਟ ਰੋਗ ਪੂਰੀ ਤਰਾਂ ਇਲਾਜਯੋਗ ਹੈ, ਜਿਸ ਦਾ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ

ਕੁਸ਼ਟ ਰੋਗ ਅਤੇ ੳਸਦੇ ਇਲਾਜ਼ ਅਤੇ ਕੁਸ਼ਟ ਪੀੜਤ ਵਿਅਕਤੀ ਨਾਲ ਕਿਸੇ ਕਿਸਮ ਦਾ ਭੇਦ-ਭਾਵ ਨਾ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕੁਸ਼ਟ ਰੋਗ ਦੇ ਲੱਛਣ ਜਿਵੇਂ ਚਮੜੀ ਤੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ, ਸੁੰਨਾਪਣ, ਚਮੜੀ ਦੇ ਹੇਠ ਨਸਾਂ ਦੀ ਖਰਾਬੀ, ਕੁਸ਼ਟ ਰੋਗ ਤੋਂ ਪ੍ਰਭਾਵਿਤ ਹਿੱਸੇ ਤੇ ਗਰਮ ਜਾਂ ਠੰਡਾ ਮਹਿਸੂਸ ਨਾ ਹੋਣਾ ਆਦਿ ਹਨ। ਉਨ੍ਹਾਂ ਕਿਹਾ ਕਿ ਕੋਹੜ ਦੇ ਖਾਤਮੇ ਲਈ ਇੱਕ-ਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ।






















