ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੈਟਰਹੈੱਡ ਤੇ ਝੂਠੀ ਸ਼ਿਕਾਇਤ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਹੁਕਮ

0
15

ਚੰਡੀਗੜ੍ਹ, (ਸਾਰਾ ਯਹਾ,ਬਲਜੀਤ ਸ਼ਰਮਾ) 30 ਮਾਰਚ: ਮੁੱਖ ਚੋਣ ਅਫ਼ਸਰ, ਡਾ. ਐਸ. ਕਰੁਣਾ ਰਾਜੂ ਨੇ ਅੱਜ ਡੀ.ਜੀ.ਪੀ. ਪੰਜਾਬ ਨੂੰ ਹੁਕਮ ਜਾਰੀ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੈਟਰਹੈੱਡ ਉੱਤੇ ਪੰਜਾਬ ਦੇ ਦੋ ਆਈ.ਏ.ਐੱਸ. ਅਫ਼ਸਰਾਂ ਖਿਲਾਫ਼ ਝੂਠੀ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦੀਆਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਸਤਾਖਰ ਹੇਠ ਪਾਰਟੀ ਦੇ ਲੈਟਰਹੈੱਡ ਦੀ ਹੁਬਹੁ ਕਾਪੀ ਉੱਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ। ਇਹ ਸ਼ਿਕਾਇਤ ਪੱਤਰ 23 ਮਾਰਚ 2019 ਨੂੰ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵਿਖੇ ਪ੍ਰਾਪਤ ਹੋਇਆ ਸੀ। ਜਿਸ ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਇਸ ਸ਼ਿਕਾਇਤ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਲਿਖਤੀ ਤੌਰ ਤੇ ਪੁੱਛਿਆ ਗਿਆ ਤਾਂ ਆਪਣੇ ਲਿਖਤੀ ਜੁਆਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਨਾ ਕੀਤੀ ਹੋਣ ਬਾਰੇ ਦੱਸਿਆ।

ਜਿਸ ਤੇ ਕਾਰਵਾਈ ਕਰਦਿਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਇਸ ਮਾਮਲੇ ਵਿੱਚ ਪੜਤਾਲ ਕਰਕੇ ਜਲਦ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਦਿੱਤੇ

LEAVE A REPLY

Please enter your comment!
Please enter your name here