ਰਿਸ਼ਵਤਖੋਰੀ ਮਾਮਲੇ ‘ਚ ਵਿਜੀਲੈਂਸ ਵਿਭਾਗ ਨੇ ਕੀਤਾ ਜੇਲ ਸੁਪਰਡੈਂਟ ਗ੍ਰਿਫਤਾਰ

0
3

ਮਾਨਸਾ, 17 ਮਈ (ਬਲਜੀਤ ਸ਼ਰਮਾ ) :ਕਰੀਬ ਛੇ ਮਹੀਨੇ ਪਹਿਲਾਂ ਦਰਜ ਕੀਤੇ ਇਕ ਰਿਸ਼ਵਤ ਮਾਮਲੇ ਵਿਚ ਚੌਕਸੀ ਵਿਭਾਗ ਦੀ ਟੀਮ ਵਲੋਂ ਜ਼ਿਲਾ ਜੇਲ ਮਾਨਸਾ ਦੇ ਸੁਪਰਡੈਂਟ ਦਵਿੰਦਰ ਸਿੰਘ ਰੰਧਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ
ਜਾਣਕਾਰੀ ਅਨੁਸਾਰ ਜ਼ਿਲਾ ਜੇਲ ਮਾਨਸਾ ਵਿਚ ਬੰਦ ਕੈਦੀਆਂ ਹਵਾਲਾਤੀਆਂ ਨੂੰ ਵਧੀਆ ਸੁੱਖ ਸਹੂਲਤਾਂ ਦੇਣ ਬਦਲੇ ਉਨ੍ਹਾਂ ਤੋਂ ਮੋਟੀਆਂ ਰਕਮਾਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵਲੋਂ ਜ਼ਿਲਾ ਜੇਲ ਦੇ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਅਤੇ ਇਕ ਕੈਦੀ ਪਵਨ ਕੁਮਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆ ਕਾਬੂ ਕਰਕੇ ਜੇਲ ਦੇ ਡਿਪਟੀ ਸੁਪਰਡੈਂਟ ਗੁਰਜੀਤ ਸਿੰਘ ਬਰਾੜ ਸਮੇਤ 3 ਤੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਤਫਤੀਸ਼ ਸ਼ੁਰੂ ਕੀਤੀ ਸੀ
ਵਿਜੀਲੈਂਸ ਵਿਭਾਗ ਦੇ ਡੀ.ਐਸ.ਪੀ ਮਨਜੀਤ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆ ਦੱਸਿਆ ਕਿ ਜ਼ਿਲਾ ਜੇਲ ਮਾਨਸਾ ਵਿਚ ਬੰਦ ਕੈਦੀਆ ਹਵਾਲਾਤੀਆ ਨੂੰ ਵਧੀਆ ਸੁੱਖ ਸਹੂਲਤਾ ਦੇਣ ਬਦਲੇ ਉਨ੍ਹਾਂ ਤੋਂ ਮੋਟੀਆ ਰਕਮਾਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵਲੋਂ ਜ਼ਿਲਾ ਜੇਲ ਦੇ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਅਤੇ ਇਕ ਕੈਦੀ ਪਵਨ ਕੁਮਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆ ਕਾਬੂ ਕਰਕੇ ਜੇਲ ਦੇ ਡਿਪਟੀ ਸੁਪਰਡੈਂਟ ਗੁਰਜੀਤ ਸਿੰਘ ਬਰਾੜ ਸਮੇਤ ਤਿੰਨ੍ਹਾਂ ਤੇ ਮਿਤੀ 17/12/2017 ਨੂੰ ਅਧੀਨ ਧਾਰਾ 7/8/13(1) ਡੀ/13(2)/ਪੀ ਸੀ ਐਕਟ 1988 ਅਤੇ ਆਈ ਪੀ ਸੀ ਦੀਆ ਧਾਰਾਵਾ 327/166/34/120 ਬੀ ਦੇ ਤਹਿਤ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਤਫਤੀਸ਼ ਸ਼ੁਰੂ ਕੀਤੀ ਸੀ ਅਤੇ ਤਫਤੀਸ਼ ਦੌਰਾਨ ਇਸ ਰਿਸ਼ਵਤ ਮਾਮਲੇ ਵਿਚ ਜੇਲ ਦੀ ਕੰਨਟੀਨ ਜੋ ਕਿ ਕੈਦੀ ਪਵਨ ਕੁਮਾਰ ਚਲਾਉਂਦਾ ਸੀ ਤੋਂ 2 ਰਜਿਸਟਰ ਬਰਾਮਦ ਕੀਤੇ ਸਨ, ਇੰਨ੍ਹਾਂ ਰਜਿਸਟਰਾਂ ਤੋਂ ਇਹ ਖੁਲਾਸਾ ਹੋਇਆ ਸੀ ਕਿ ਜੇਲ ਵਿਚ ਕੈਦੀਆ ਤੋਂ ਪ੍ਰਤੀ ਸੈਲ ਬੈਰਕ 15 ਹਜਾਰ ਤੋਂ 25 ਹਜਾਰ ਰੁਪਏ ਰਿਸ਼ਵਤ ਲਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪੂਰੇ ਰਿਸ਼ਵਤ ਮਾਮਲੇ ਵਿਚ ਜੇਲ ਸੁਪਰਡੈਂਟ ਦਵਿੰਦਰ ਸਿੰਘ ਰੰਧਾਵਾ ਦੀ ਸ਼ਮੂਲੀਅਤ ਪਾਈ ਗਈ ਅਤੇ ਇਸ ਸਬੰਧੀ ਮਾਨਯੋਗ ਮੁੱਖ ਡਾਇਰੈਕਟਰ ਵਿਜੀਲੈਂਸ ਪਾਸੋਂ ਪ੍ਰਵਾਨਗੀ ਮਿਲਣ ਤੇ ਜ਼ਿਲਾ ਜੇਲ ਮਾਨਸਾ ਦੇ ਸੁਪਰਡੈਂਟ ਦਵਿੰਦਰ ਸਿੰਘ ਰੰਧਾਵਾ ਨੂੰ ਮੁਕੱਦਮੇ ਵਿਚ ਨਾਮਜਦ ਕਰਕੇ ਅੱਜ ਉਸ ਨੂੰ ਜ਼ਿਲਾ ਜੇਲ ਮਾਨਸਾ ਤੋਂ ਗ੍ਰਿਫਤਾਰ ਕਰ ਲਿਆ ਹੈ। ਡੀ.ਐਸ.ਪੀ ਮਨਜੀਤ ਸਿੰਘ ਨੇ ਦੱਸਿਆ ਕਿ ਸੁਪਰਡੈਂਟ ਦਵਿੰਦਰ ਸਿੰਘ ਰੰਧਾਵਾ ਨੂੰ ਕੱਲ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਡਿਪਟੀ ਜੇਲ ਸੁਪਰਡੈਂਟ ਗੁਰਜੀਤ ਸਿੰਘ ਬਰਾੜ ਅਜੇ ਫਰਾਰ ਹੈ।


 

LEAVE A REPLY

Please enter your comment!
Please enter your name here