ਵਿਜੀਲੈਂਸ ਵਲੋਂ 5,000 ਦੀ ਰਿਸ਼ਵਤ ਲੈਂਦਾ ਜਿਲਾ ਸਪੈਸ਼ਲ ਐਜੂਕੇਟਰ ਕਾਬੂ

0
44

ਚੰਡੀਗੜ੍ਹ, 3 ਅਪਰੈਲ(ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਿਲਾ ਰੂਪਨਗਰ ਵਿਖੇ ਤਾਇਨਾਤ ਜਿਲਾ ਸਪੈਸ਼ਲ ਐਜੂਕੇਟਰ (ਡੀ.ਐਸ.ਈ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਡੀ.ਐਸ.ਈ ਸੰਤੋਸ਼ ਕੁਮਾਰ ਨੂੰ ਸ਼ਿਕਾਇਤਕਰਤਾ ਸੋਹਨ ਸਿੰਘ ਵਾਸੀ ਪਿੰਡ ਅਸਰਪੁਰ, ਜਿਲਾ ਰੂਪਨਗਰ ਦੀ ਸ਼ਿਕਾਇਤ ‘ਤੇ 5,000 ਰੁਪਏ ਦੀਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਡੀ.ਐਸ.ਈ ਵਲੋਂ ਦੇ ਉਸ ਦੇ ਮਾਰਚ ਮਹੀਨੇ ਦੇ 31840/- ਰੁਪਏ ਦੇ ਆਵਾਜਾਈ ਦੇ ਬਿਲਾਂ ਦਾਚੈਕ ਦੇਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।

                ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡੀ.ਐਸ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਸ.ਏ.ਐਸ ਨਗਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

LEAVE A REPLY

Please enter your comment!
Please enter your name here