

ਮਾਨਸਾ, 08 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਵੱਖ—ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਉਨ੍ਹਾਂ ਹਾਜਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਕਿਹਾ।ਉਨ੍ਹਾਂ ਹਾਜਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧੂਰੇ ਪਏ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਿ੍ਹਆ ਜਾਵੇ।ਉਨ੍ਹਾਂ ਕਿਹਾ ਕਿ ਕੰਮਾਂ ਪ੍ਰਤੀ ਕਾਰਗੁਜ਼ਾਰੀ ਨੂੰ ਹੋਰ ਪੁਖ਼ਤਾ ਬਣਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਵਿਭਾਗੀ ਕੰਮ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।























