ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਤੋਂ ਐਲਾਨੇ ਉਮੀਦਵਾਰ

0
67

ਚੰਡੀਗੜ੍,(ਸਾਰਾ ਯਹਾ,(ਬਲਜੀਤ ਸ਼ਰਮਾ) : : ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਸੀਟ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਬਣਾਏ ਗਏ ਹਨ ਜਦਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਅਮਰਿੰਦਰ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸਾਰੇ 13 ਉਮੀਦਵਾਰਾਂ ਦਾ ਐਲਾਨ ਮੁਕੰਮਲ ਹੋ ਗਿਆ ਹੈ।

ਦੱਸ ਦੇਈਏ ਪਿਛਲੀਆਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜੀ ਸੀ ਪਰ ਸੁਖਬੀਰ ਬਾਦਲ ਤੋਂ ਨਾਰਾਜ਼ਗੀ ਦੇ ਚੱਲਦਿਆਂ ਉਨ੍ਹਾਂ ਅਕਾਲੀ ਦਲ ਛੱਡ ਕਾਂਗਰਸ ਦਾ ਪੱਲਾ ਫੜ ਲਿਆ ਸੀ। ਫਿਲਹਾਲ ਅਕਾਲੀ ਦਲ ਨੇ ਹਾਲੇ ਫਿਰੋਜ਼ਪੁਰ ਤੋਂ ਕੋਈ ਉਮੀਦਵਾਰ ਨਹੀਂ ਐਲਾਨਿਆ।

ਬਠਿੰਡਾ ਸੀਟ ਦੀ ਗੱਲ ਕੀਤੀ ਜਾਏ ਤਾਂ ਕਾਂਗਰਸ ਨੇ ਇੱਥੋਂ ਅਮਰਿੰਦਰ ਰਾਜਾ ਵੜਿੰਗ ‘ਤੇ ਭਰੋਸਾ ਜਤਾਇਆ ਹੈ। ਅਕਾਲੀਆਂ ਨੇ ਇੱਥੋਂ ਵੀ ਹਾਲੇ ਕੋਈ ਉਮੀਦਵਾਰ ਨਹੀਂ ਐਲਾਨਿਆ। ਉਂਝ ਕਿਆਸ ਹਨ ਕਿ ਬਠਿੰਡਾ ਤੋਂ ਪਰਕਾਸ਼ ਸਿੰਘ ਬਾਦਲ ਚੋਣ ਲੜ ਸਕਦੇ ਹਨ। ‘ਆਪ’ ਨੇ ਬਠਿੰਡਾ ਤੋਂ ਬਲਜਿੰਦਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

LEAVE A REPLY

Please enter your comment!
Please enter your name here