ਲੋਕ ਸਭਾ ਚੋਣਾਂ—2019: ਚੋਣ ਡਿਊਟੀ ਅਤੇ ਟਰੇਨਿੰਗ ਤੋਂ ਗੈਰਹਾਜ਼ਰ ਰਹਿਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ: ਡਿਪਟੀ ਕਮਿਸ਼ਨਰ

0
36

ਮਾਨਸਾ, 23 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਆਗਾਮੀ ਲੋਕ ਸਭਾ ਚੋਣਾਂ—2019 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣ ਪ੍ਰਬੰਧਾਂ ਅਤੇ ਚੋਣਾਂ ਦੇ ਮੁਕੰਮਲ ਕਰਨ ਲਈ ਲਗਾਏ ਗਏ ਚੋਣ ਅਮਲੇ ਦੀ ਗੈਰਹਾਜ਼ਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣ ਡਿਊਟੀ ਅਤੇ ਟਰੇਨਿੰਗ ਤੋਂ ਗੈਰਹਾਜ਼ਰ ਰਹਿਣ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਪਾਉਣਾ ਲੋਕਤੰਤਰ ਅਧਿਕਾਰ ਹੈ ਅਤੇ ਸਭ ਨੂੰ ਵੋਟ ਦੇ ਅਧਿਕਾਰ ਦੀ ਵਰਤੋ ਲਾਜ਼ਮੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਜਿ਼ਲ੍ਹਾ ਮਾਨਸਾ ਵਿਚ ਕਰੀਬ 4700 ਅੰਗਹੀਣ ਵੋਟਰ ਹਨ ਜਿੰਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੱਕ ਉਨ੍ਹਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵੱਖ—ਵੱਖ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਦੇਸ਼ ਦੇ ਇਸ ਮਹਾਂਤਿਉਹਾਰ ਵਿਚ ਉਨ੍ਹਾਂ ਦੀ ਸ਼ਮੂਹਲੀਅਤ ਵੀ ਯਕੀਨੀ ਬਣਾਈ ਜਾਵੇ।ਇਸ ਨਾਲ ਜਿ਼ਲ੍ਹਾ ਮਾਨਸਾ ਵਿਚ 100 ਪ੍ਰਤੀਸ਼ਤ ਪੋਲਿੰਗ ਦਾ ਟੀਚਾ ਪੂਰਾ ਕਰਕੇ ਇਕ ਰਿਕਾਰਡ ਕਾਇਮ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।
    ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਵੈਬ ਕਾਸਟਿੰਗ (ਇੰਟਰਨੈਟ ਰਾਹੀਂ ਪੋਲਿੰਗ ਬੂਥ ਵਿਖੇ ਪੈਂਦੀਆਂ ਵੋਟਾਂ ਦੂਰ ਸਕਰੀਨ ਤੇ ਵੇਖੀਆਂ ਜਾ ਸਕਦੀਆਂ ਹਨ) ਕਰਵਾਈ ਜਾਵੇਗੀ ਜਿਸ ਦਾ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਬਣਾਇਆ ਜਾਵੇਗਾ।ਇਸੇ ਤਰਾਂ ਜਿਹੜੇ ਬੂਥ ਸੰਵੇਦਨਸ਼ੀਲ ਨਹੀਂ ਹਨ ਉਨ੍ਹਾਂ ਤੇ ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਜਾਣਗੇ।
    ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਚੋਣ ਪ੍ਰਬੰਧਾਂ ਤੋਂ ਇਲਾਵਾ ਸੀ—ਵਿਜਿਲ ਅਤੇ ਸੁਵਿਧਾ ਐਪ ਸਬੰਧੀ ਵੀ ਟਰੇਨਿੰਗ ਮੁਹੱਈਆ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੋਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਜਾਣਕਾਰੀ ਲਈ।ਡਿਪਟੀ ਕਮਿਸ਼ਨਰ ਨੇ ਕਿਹਾ ਚੋਣ ਅਮਲੇ ਤੋਂ ਲੈ ਕੇ ਚੋਣ ਪ੍ਰਬੰਧਾਂ ਵਿਚ ਹਰ ਤਰਾਂ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣਾਂ ਸਮੇਂ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਾਨਸਾ ਸ. ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ. ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ. ਆਦਿੱਤਯ ਢਚਵਾਲ, ਸਹਾਇਕ ਕਮਿਸ਼ਨਰ ਸ. ਨਵਦੀਪ ਕੁਮਾਰ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਦਿਨੇਸ਼ ਵਸਿ਼ਸਟ, ਚੋਣ ਤਹਿਸਲੀਦਾਰ ਸ. ਗੁਰਚਰਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here