ਮੰਡੀਆਂ ਵਿੱਚ ਬਾਰਦਾਨੇ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ : ਡਿਪਟੀ ਕਮਿਸ਼ਨਰ

0
58

ਮਾਨਸਾ, 26 ਅਪ੍ਰੈਲ(ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਐਸ.ਡੀ.ਐਮਜ਼, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
    ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਫਸਲ ਦੀ ਆਮਦ ਜਾਰੀ ਹੈ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਈ ਜਾਵੇ, ਤਾਂ ਜੋ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।    
    ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 277670 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 244845 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਵਿੱਚੋਂ ਪਨਗਰੇਨ ਵੱਲੋਂ 83680 ਮੀਟਰਕ ਟਨ, ਮਾਰਕਫੈਡ ਵੱਲੋਂ 68260, ਪਨਸਪ ਵੱਲੋਂ 28900, ਵੇਅਰ ਹਾਊਸ ਵੱਲੋਂ 20650, ਪੰਜਾਬ ਐਗਰੋ ਵੱਲੋਂ 30900, ਐਫ.ਸੀ.ਆਈ. ਵੱਲੋਂ 11650 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 805 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।   
    ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ  ਮੌਜੂਦ ਸਨ।

LEAVE A REPLY

Please enter your comment!
Please enter your name here