

ਮਾਨਸਾ, 30 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾਂ—2019 ਦੇ ਮੱਦੇਨਜ਼ਰ ਹਰਿਆਣਾ ਰਾਜ ਵਿਚ 12 ਮਈ 2019 ਨੂੰ ਹੋਣ ਵਾਲੇ ਮਤਦਾਨ ਨੂੰ ਵੇਖਦਿਆਂ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਡਰਾਈ ਡੇਅ ਘੋਸਿ਼ਤ ਕਰਨ ਲਈ ਹੁਕਮ ਜਾਰੀ ਕੀਤੇ ਹਨ।
ਹੁਕਮ ਜਾਰੀ ਕਰਦਿਆਂ ਉਨ੍ਹਾਂ ਜਿ਼ਲ੍ਹਾ ਮਾਨਸਾ ਦੇ ਹਰਿਆਣਾ ਨਾਲ ਲੱਗਦੇ 3 ਕਿਲੋਮੀਟਰ ਦੇ ਖੇਤਰ ਵਿਚ 10 ਮਈ 2019 ਸ਼ਾਮ 6 ਵਜੇ ਤੋਂ 12 ਮਈ 2019 ਸ਼ਾਮ 6 ਵਜੇ ਤੱਕ ਸ਼ਰਾਬ ਦੀ ਵਿਕਰੀ ਤੇ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਇਸ ਡਰਾਈ ਡੇਅ ਦੇ ਸਮੇਂ ਦੌਰਾਨ ਹਰਿਆਣਾ ਦੀ ਹੱਦ ਨਾਲ ਲੱਗਦੇ 3 ਕਿਲੋਮੀਟਰ ਦੇ ਘੇਰੇ ਵਿਚ ਸ਼ਰਾਬ ਦੀ ਵਿਕਰੀ ਕਰਨ ਵਾਲੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।























