

ਸਰਦੂਲਗੜ੍ਹ,(ਸਾਰਾ ਯਹਾ,(ਬਲਜੀਤ ਪਾਲ) 30 ਅਪ੍ਰੈਲ : ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਰਦੂਲਗੜ੍ਹ ਹਲਕੇ ਦਾ ਤੁਫਾਨੀ ਦੌਰਾ ਕਰਦਿਆਂ ਕਾਗਰਸੀ ਵਰਕਰਾਂ ਤੇ ਹਲਕੇ ਦੇ ਵੋਟਰਾਂ ਨੂੰ ਕਿਹਾ ਕਿ ਆਪਣਾ ਤੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਨੂੰ ਵੇਖਦਿਆਂ ਕਾਂਗਰਸ ਦੀ ਸਰਕਾਰ ਜਰੂਰੀ ਹੈ। ਇਸ ਮੌਕੇ ਉਨ੍ਹਾਂ ਨਾਲ ਅਜੀਤਇੰਦਰ ਸਿੰਘ ਮੋਫਰ ਸਾਬਕਾ ਵਿਧਾਇਕ ਸਰਦੂਲਗੜ੍ਹ, ਕਾਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਬਿਕਰਮ ਸਿੰਘ ਮੋਫਰ ਵੀ ਹਾਜ਼ਰ ਸਨ। ਹਲਕਾ ਸਰਦੂਲਗੜ੍ਹ ਦੇ ਪਿੰਡਾਂ ਬਹਿਣੀਵਾਲ, ਰਾਏਪੁਰ, ਬਾਜੇਵਾਲਾ, ਝੁਨੀਰ, ਫੱਤਾ ਮਾਲੋਕਾ, ਸਰਦੂਲਗੜ੍ਹ, ਝੰਡਾ ਕਲਾਂ, ਸੰਘਾ, ਕੰਰਡੀ ਅਤੇ ਖੈਰਾ ਆਦਿ ਪਿੰਡਾਂ ਵਿਖੇ ਲੋਕਾਂ ਦੇ ਇਕੱਠ ਨੂੰ ਸਬੋਧਨ ਕਰਦਿਆਂ ਅਜੀਤਇੰਦਰ ਸਿੰਘ ਮੋਫਰ ਤੇ ਰਾਜਾ ਵੜਿੰਗ ਨੇ ਕਿਹਾ ਕਿ ਦਸ ਸਾਲ ਅਕਾਲੀ ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਚੌਦਾਂ ਹਜ਼ਾਰ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੀ ਗਈ, ਪਵਿੱਤਰ ਗੁਰਬਾਣੀ ਦੀ ਬੇਅਦਬੀ ਹੋਈ, ਅਕਾਲੀ ਭਾਜਪਾ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਪੰਜਾਬ ਨੂੰ ਦਿਲ ਭਰ ਕੇ ਲੁੱਟਿਆ ਤੇ ਕੁੱਟਿਆ ਸੂਬੇ ਦਾ ਵਿਨਾਸ਼ ਕਰ ਦਿੱਤਾ। ਜਿਸ ਦਾ ਖ਼ਮਿਆਜ਼ਾ ਅਕਾਲੀ -ਭਾਜਪਾ ਨੂੰ ਵਿਧਾਨ ਸਭਾ ਚੋਣਾਂ 2017 ਦੌਰਾਨ ਚੁਕਾਉਣਾ ਪਿਆ। 2014 ਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਕੇਂਦਰ ਵਿੱਚ ਬਣੀ ਭਾਜਪਾ ਦੀ ਸਰਕਾਰ ਤੋਂ ਅੱਜ ਦੇਸ਼ ਦਾ ਹਰ ਵਰਗ ਦੁਖੀ ਹੈ ਤੇ ਉਹ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਉਨ੍ਹਾਂ ਸੰਬੋਧਨ ਕਰਦਿਆਂ ਹਲਕੇ ਦੇ ਵੋਟਰਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਉਨ੍ਹਾਂ ਨੂੰ ਵੋਟ ਪਾ ਕੇ ਪਾਰਲੀਮੈਂਟ ਵਿੱਚ ਭੇਜਣ ਤਾਂ ਹਲਕੇ ਦੇ ਵਿਕਾਸ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਕਾਬਲੇ ਵਿੱਚ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਹਨ ਜੋ ਇਸ ਗੱਲ ਦਾ ਗਰੂਰ ਕਰਦੇ ਹਨ ਕਿ ਉਨ੍ਹਾਂ ਦੇ ਨਾਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਰਗੇ ਵੱਡੇ ਲੀਡਰ ਨਾਲ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਕਾਲੀ ਦਲ ਦੀ ਡੁੱਬਦੀ ਹੋਈ ਬੇੜੀ ਨੂੰ ਇਹ ਲੀਡਰ ਪਾਰ ਨਹੀਂ ਲਗਾ ਸਕਦੇ। ਕਿਉਂਕਿ ਅੱਜ ਕਾਂਗਰਸ ਪਾਰਟੀ ਅਤੇ ਰਾਜਾ ਵੜਿੰਗ ਨੂੰ ਹਲਕੇ ਦੇ ਲੋਕ ਅਤੇ ਵੋਟਰ ਦਿਲੋਂ ਸਹਿਯੋਗ ਕਰ ਰਹੇ ਹਨ। ਮੈਨੂੰ ਹਲਕੇ ਦੇ ਵੋਟਰਾਂ ਤੇ ਪਾਰਟੀ ਵਰਕਰਾਂ ਤੇ ਮਾਣ ਹੈ ਜੋ ਇੱਕ ਆਮ ਵਿਅਕਤੀ ਨੂੰ ਇਨ੍ਹਾਂ ਪਿਆਰ ਕਰ ਰਹੇ ਹਨ। ਆਪਣੇ ਇਸ ਦੌਰ ਦੌਰਾਨ ਉਨ੍ਹਾਂ ਝੁਨੀਰ ਅਤੇ ਸਰਦੂਲਗੜ੍ਹ ਵਿਖੇ ਪਾਰਟੀ ਦੇ ਚੋਣ ਦਫਤਰਾਂ ਦਾ ਵੀ ਉਦਘਾਟਨ ਕੀਤੇ। ਇਸ ਮੋਕੇ ਲੋਕ ਸਭਾ ਹਲਕਾ ਬਠਿੰਡਾ ਯੂਥ ਪ੍ਰਧਾਨ ਜਗਸੀਰ ਸਿੰਘ ਮੀਰਪੁਰ, ਬੋਹੜ ਸਿੰਘ ਸੰਧੂ, ਸਤਪਾਲ ਵਰਮਾ, ਚਰਨਜੀਤ ਸਿੱਧੂ, ਰਿੰਪੀ ਬਰਾੜ, ਸੁਖਾ ਭਾਊ, ਸਰਪੰਚ ਗੁਰਵਿੰਦਰ ਸਿੰਘ ਪੰਮੀ, ਕੁਲਵਿੰਦਰ ਸਿੰਘ ਘੋਨਾ, ਬਲਾਕ ਸੰਮਤੀ ਮੈਬਰ ਸੁਖਮੰਦਰ ਸਿੰਘ, ਪੋਹਲੋਜੀਤ ਸਿੰਘ ਬਾਜੇਵਾਲਾ ਆਦਿ ਹਾਜਰ ਸਨ।























