

ਮਾਨਸਾ, 01 ਮਈ (ਸਾਰਾ ਯਹਾ,(ਬਲਜੀਤ ਸ਼ਰਮਾ): ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਟੀਮਾਂ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ•ੇ ਦੇ ਝੁਨੀਰ ਬਲਾਕ ਦੇ ਪਿੰਡ ਕੋਟੜਾ, ਕੁਸਲਾ ਅਤੇ ਝੁਨੀਰ ਵਿਖੇ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਤਹਿਤ ਲੋਕਾਂ ਨੂੰ ਵੋਟਾਂ ਪ੍ਰਤੀ ਸਪੀਚ ਰਾਹੀਂ ਜਾਗਰੂਕ ਕੀਤਾ ਗਿਆਅਤੇ ਵੋਟ ਦੇ ਇਸਤੇਮਾਲ ਦਾ ਸੁਨੇਹਾ ਦਿੱਤਾ ਗਿਆ।
ਨੋਡਲ ਅਫ਼ਸਰ ਸਵੀਪ ਕਮ ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸਟ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਮੁਹਿੰਮ ਨੂੰ ਪਿੰਡ ਪਿੰਡ ਪਚੁੰਚਾਇਆ ਜਾ ਰਿਹਾ ਹੈ ਤਾਂ ਜੋ 19 ਮਈ ਨੂੰ ਪੈਣ ਵਾਲੀਆਂ ਲੋਕ ਸਭਾਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਕਰਵਾਈ ਜਾ ਸਕੇ।-























