ਜਸਪਿੰਦਰ ਕੌਰ ਮੀਆਂ ਨੇ ਰਾਜਾ ਵੜਿੰਗ ਦੀ ਚੋਣ ਮੁਹਿੰਮ ਭਖਾਈ

0
59

ਮਾਨਸਾ 5 ਮਈ ((ਸਾਰਾ ਯਹਾ,(ਬਲਜੀਤ ਪਾਲ ) ):  ਲੋਕ ਸਭਾ ਚੋਣਾਂ ਹਲਕਾ ਬਠਿੰਡਾ ਦੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਜਸਪਿੰਦਰ ਕੌਰ ਮੀਆਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ  ਰਾਏਪੁਰ ਦੇ ਵੱਖ ਵੱਖ ਪਿੰਡਾਂ ਵਿੱਚ ਭਰਵੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾ ਦਿੱਤੀ ਹੈ ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਝੂਠ ਬੋਲ ਕੇ ਕੇਂਦਰ ਵਿੱਚ ਬਣਾਈ ਭਾਜਪਾ ਦੀ ਸਰਕਾਰ ਤੋਂ ਦੇਸ਼ ਦੀ ਜਨਤਾ ਭਲੀ-ਭਾਂਤ ਜਾਣੂ ਹੋ ਚੁੱਕੀ ਹੈ। ਲੋਕ ਸਭਾ ਚੋਣਾਂ 2014 ਦੌਰਾਨ ਦੇਸ਼ ਦੀ ਜਨਤਾ ਨਾਲ ਕੀਤੇ ਗਏ ਵਾਅਦੇ ਮੋਦੀ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ । ਦੇਸ਼ ਦੀ ਜਨਤਾ ਦਾ ਪੈਸਾ ਮੋਦੀ ਨੇ ਵਿਦੇਸ਼ੀ ਟੂਰਾਂ ਤੇ ਖਰਚ ਕਰ ਦਿੱਤਾ। ਨੋਟਬੰਦੀ ਦਾ ਫੈਸਲਾ ਜੋ ਦੇਸ਼ ਨੂੰ ਕਈ ਸਾਲ ਪਿੱਛੇ ਲੈ ਗਿਆ ਹੈ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਏ ਗਏ ਫੈਸਲੇ ਲੋਕ ਵਿਰੋਧੀ ਸਾਬਤ ਹੋਏ ਹਨ ।ਜਿਸ ਦਾ ਖੁਮਿਆਜ਼ਾ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਭੁਗਤਣਾ ਪਵੇਗਾ। ਉਨ੍ਹਾਂ ਹਲਕੇ ਦੇ ਪਿੰਡ ਬੀਰੇਵਾਲਾ ਬਾਜੇਵਾਲਾ ਭਲਾਈਕੇ ਝੇਰਿਆਂਵਾਲੀ ਆਦਿ ਪਿੰਡਾਂ ਦੇ ਵੱਖ ਵੱਖ ਵਾਰਡਾਂ ਵਿੱਚ  ਭਰਵੀਆਂ ਨੁੱਕੜ ਮੀਟਿੰਗਾਂ ਕੀਤੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਔਰਤ ਵੋਟਰਾਂ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ ਤੇ ਲੋਕਾਂ ਵੱਲੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਭਰਵਾਂ ਹੰਗਾਰਾ ਮਿਲਿਆ। ਕੈਪਸ਼ਨ: ਹਲਕੇ ਦੇ ਇੱਕ ਪਿੰਡ ਵਿੱਚ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਵੋਟਰਾਂ ਨੂੰ ਸੰਬੋਧਨ ਕਰਦੀ ਹੋਈ ਜਸਪਿੰਦਰ ਕੌਰ ਮੀਆਂ।Attachments area

LEAVE A REPLY

Please enter your comment!
Please enter your name here